July 7, 2024 4:48 pm
Shiromani Akali Dal

ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਅੱਜ ਵਿਸ਼ੇਸ਼ ਇਜਲਾਸ ਸ਼ੁਰੂ ਹੋ ਰਿਹਾ ਹੈ | ਇਸਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ ਹੈ । ਇਨ੍ਹਾਂ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਆਪਣੀਆਂ ਕਮੀਆਂ ਛੁਪਾਉਣ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਪੰਜਾਬ ਦੇ ਪੈਸੇ ਦੀ ਬਰਬਾਦੀ ਨਾ ਕਰੇ | ਇਸ ਦੌਰਾਨ ਯੂਥ ਅਕਾਲੀ ਦਲ ਪ੍ਰਧਾਨ ਪਰਮਹੰਸ ਸਿੰਘ, ਰੋਜ਼ੀ ਬਰਕੰਦੀ, ਬੰਟੀ ਰੋਮਾਣਾ ਸਮੇਤ ਹੋਰ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਅੱਗੇ ਜਾਣ ਤੋਂ ਰੋਕ ਲਿਆ ਅਤੇ ਹਿਰਾਸਤ ਵਿਚ ਲੈ ਲਿਆ ਹੈ।