Sri Chamkaur Sahib

ਸਰਹਿੰਦ ਨਹਿਰ ਦੇ ਫਲੱਡ ਗੇਟ ਖੋਲ੍ਹਣ ਸੰਬੰਧੀ ਭੜਕੇ ਲੋਕਾਂ ਨੇ ‘ਆਪ’ ਵਿਧਾਇਕ ਖ਼ਿਲਾਫ਼ ਕੀਤੀ ਨਾਅਰੇਬਾਜੀ

ਸ੍ਰੀ ਚਮਕੌਰ ਸਾਹਿਬ, 12 ਜੁਲਾਈ 2023: ਸ੍ਰੀ ਚਮਕੌਰ ਸਾਹਿਬ (Sri Chamkaur Sahib) ਬੇਟ ਏਰੀਏ ਵਿੱਚ ਬਰਸਾਤੀ ਪਾਣੀ ਨੂੰ ਲੈ ਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਬੀਤੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਬੇਟ ਏਰੀਏ ਦੇ ਪਿੰਡਾਂ ਵਿੱਚ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ

ਸਰਹਿੰਦ ਨਹਿਰ ਵਿੱਚ ਪਾਣੀ ਜਿਆਦਾ ਆਉਣ ਕਾਰਨ ਨਹਿਰੀ ਵਿਭਾਗ ਵੱਲੋਂ ਸ੍ਰੀ ਚਮਕੌਰ ਸਾਹਿਬ ਨਹਿਰ ਦੇ ਪੁੱਲ ਤੋਂ ਕਸਬਾ ਬੇਲੇ ਨੂੰ ਪਾਣੀ ਛੱਡਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਲੋਕ ਇਕੱਠੇ ਹੋ ਕੇ ਸਥਾਨਕ ਨਹਿਰ ਦੇ ਪੁੱਲ ਉੱਤੇ ਹੀ ਬੈਠ ਗਏ ਅਤੇ ਪ੍ਰਸ਼ਾਸ਼ਨ ਅਤੇ ਹਲਕਾ ਵਿਧਾਇਕ ਦੇ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ |

Sri Chamkaur Sahib

ਇਸ ਨੂੰ ਲੈ ਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਇਹ ਖ਼ਬਰ ਫੈਲਾਈ ਗਈ | ਉਨ੍ਹਾਂ ਕਿਹਾ ਕਿ ਨਹਿਰ ਦੇ ਗੇਟ ਖੋਲ੍ਹਣਾ ਭਾਖੜਾ ਮੈਨੇਜਮੈਂਟ ਤੈਅ ਕਰਦੀ ਹੈ, ਇਸਦੀ ਵਿੱਚ ਸੂਬਾ ਸਰਕਾਰ ਕੁਝ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇਗੀ |

Scroll to Top