ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ । ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 8 ਨਵੰਬਰ ਨੂੰ ਹੋਵੇਗਾ।
ਇਸਦੇ ਨਾਲ ਹੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਦੇ ਐੱਸ. ਵਾਈ. ਐਲ. ਮੁੱਦੇ ’ਤੇ ਅਦਾਲਤ ਵਿਚ ਆਪਣਾ ਪੱਖ ਸਪੱਸ਼ਟ ਨਾ ਕਰਨ ਦੀ ਆਲੋਚਨਾ ਕੀਤੀ ਹੈ । ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਏਸ਼ਿਆਈ ਖ਼ੇਡਾਂ ਵਿਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਖ਼ਿਡਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਹਾਕੀ ਖ਼ਿਡਾਰੀ ਜਰਮਨਜੀਤ ਸਿੰਘ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।