ਚੰਡੀਗੜ੍ਹ 19 ਜੁਲਾਈ 2022: ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਦੀ ਨਿਯੁਕਤੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਯਾਨੀ ਸੋਮਵਾਰ ਨੂੰ ਇਸ ਮਾਮਲੇ ’ਤੇ ਅਦਾਲਤ ਵਿਚ ਸੁਣਵਾਈ ਸੀ ਪਰ ਪਟੀਸ਼ਨ ਪੱਖ ਦਾ ਵਕੀਲ ਅਦਾਲਤ ਵਿਚ ਪੇਸ਼ ਹੋਣ ਕਰਕੇ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ | ਉਨ੍ਹਾਂ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਟੀਐਸ ਮਿਸ਼ਰਾ ਨੇ ਕਿਹਾ ਕਿ ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਅਜਿਹੇ ਵਿਚ ਪੰਜਾਬ ਸਰਕਾਰ ਚੀਫ ਸੈਕਟਰੀ ਅਹੁਦੇ ’ਤੇ ਅਜਿਹੇ ਅਧਿਕਾਰੀ ਦੀ ਨਿਯੁਕਤੀ ਨਹੀਂ ਕਰ ਸਕਦੀ।
ਜਿਕਰਯੋਗ ਹੈ ਕਿ ਜਿਸ ਕੇਸ ‘ਤੇ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ, ਉਸ ਮਾਮਲੇ ‘ਚ ਜੰਜੂਆ ਨੂੰ ਕੈਪਟਨ ਸਰਕਾਰ ਵੇਲੇ ਕਲੀਨ ਚਿੱਟ ਮਿਲ ਚੁੱਕੀ ਹੈ। ਇਸਦੇ ਨਾਲ ਹੀ ਜੰਜੂਆ ਨੂੰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਅਨਿਰੁਧ ਤਿਵਾਰੀ ਨੂੰ ਹਟਾ ਕੇ ਜੰਜੂਆ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਤਿਵਾੜੀ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਮੁੱਖ ਸਕੱਤਰ ਬਣਾਇਆ ਸੀ। ਹਾਲਾਂਕਿ ‘ਆਪ’ ਸਰਕਾਰ ਨੇ ਉਨ੍ਹਾਂ ਤੋਂ ਹੀ ਕਰੀਬ ਤਿੰਨ ਮਹੀਨੇ ਕੰਮ ਲਿਆ।