Punjab Cabinet

ਪੰਜਾਬ ਵਜ਼ਾਰਤ ਵੱਲੋਂ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ‘ਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ।

Scroll to Top