Site icon TheUnmute.com

ਪੰਜਾਬ ਕੈਬਿਨਟ ਵੱਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਰਾਜਪਾਲ ਨੂੰ ਭੇਜਣ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ, 5 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

Exit mobile version