July 7, 2024 4:46 pm
Manpreet Singh Badal

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਚੰਡੀਗ੍ਹੜ, 26 ਸਤੰਬਰ 2023: ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਸ੍ਰੀਮਤੀ ਦਲਜੀਤ ਕੌਰ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਨੇ ਥਾਣਾ ਅਫ਼ਸਰ ਵਿਜੀਲੈਂਸ ਨੂੰ ਇੰਡੀਅਨ ਪੈਨਲ ਕੋਡ ਦੀ ਧਾਰਾ 420, 409, 467, 471,120ਬੀ ਤਹਿਤ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਨੂੰ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ।