July 5, 2024 8:03 am
ਛੇੜਛਾੜ

ਛੇੜਛਾੜ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ ਨੇ ਥਾਣੇ ‘ਚ ਕੀਤਾ ਹੰਗਾਮਾ, ਝੜੱਪ ਦੌਰਾਨ ਦੋ ਮੁਲਾਜ਼ਮ ਜ਼ਖਮੀ

ਡੇਰਾਬੱਸੀ 29 ਜੂਨ 2023: 14 ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਮਾਮਲੇ ਵਿੱਚ ਗ੍ਰਿਫਤਾਰ 35 ਸਾਲਾ ਵਿਅਕਤੀ ਨੇ ਪੁਲਿਸ ਥਾਣੇ ਦੀ ਭੰਨਤੋੜ ਕਰ ਦਿੱਤੀ, ਇਸ ਦੌਰਾਨ ਹੋਈ ਝੜੱਪ ਵਿੱਚ ਪੰਜਾਬ ਪੁਲਿਸ ਦੇ ਦੋ ਏ.ਐਸ.ਆਈ. ਅਤੇ ਮੁਲਜ਼ਮ ਖੁਦ ਵੀ ਗੰਭੀਰ ਜ਼ਖਮੀ ਹੋ ਗਿਆ । ਪੁਲਿਸ ਮੁਲਾਜ਼ਮਾਂ ਸਮੇਤ ਮੁਲਜ਼ਮ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ 35 ਸੰਦੀਪ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਘੋਲੂ ਮਾਜਰਾ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ |

ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਨੂੰ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਡੇਰਾਬੱਸੀ ਦੀ ਅਦਾਲਤ ਵਿੱਚ ਪੇਸ਼ ਕਰਨ ’ਤੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਦੇ ਨਾਲ ਏ.ਐਸ.ਆਈ ਅਤੇ ਜਾਂਚ ਅਧਿਕਾਰੀ ਬਰਿੰਦਰ ਸਿੰਘ ਅਤੇ ਏ.ਐਸ.ਆਈ ਸੁਖਦੇਵ ਬਾਜਵਾ ਵੀ ਮੌਜੂਦ ਸਨ। ਉੱਥੇ ਪਹੁੰਚ ਕੇ ਜੇਲ੍ਹਰਾਂ ਨੇ ਉਸ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਉਸ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ। ਪੁਲਿਸ ਅਧਿਕਾਰੀਆਂ ਅਨੁਸਾਰ ਰਾਤ ਹੋਣ ਕਾਰਨ ਉਹ ਉਸ ਨੂੰ ਮੋਹਾਲੀ ਜਾਣ ਦੀ ਬਜਾਏ ਡੇਰਾਬੱਸੀ ਲੈ ਆਏ। ਜਦੋਂ ਉਸ ਨੂੰ ਥਾਣੇ ਅੰਦਰ ਲਿਜਾਂਦਿਆਂ ਹਥਕੜੀਆਂ ਖੋਲ੍ਹੀਆਂ ਗਈਆਂ ਤਾਂ ਉਹ ਪੁਲਿਸ ਮੁਲਾਜ਼ਮਾਂ ਨਾਲ ਭੀੜ ਗਿਆ ਅਤੇ ਥਾਣੇ ਅੰਦਰ ਮੌਜੂਦ ਮੈੱਸ ਸਮੇਤ ਕਮਰਿਆਂ ਦੇ ਸ਼ੀਸ਼ੇ ਤੋੜਨੇ ਸ਼ੁਰੂ ਕਰ ਦਿੱਤੇ।

ਸੁਖਦੇਵ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਜ਼ਖਮੀ ਹੋ ਗਿਆ। ਬਰਿੰਦਰ ਸਿੰਘ ਵੀ ਕਾਬੂ ਕਰਨ ਲਈ ਆਇਆ ਪਰ ਉਸ ਦੇ ਸਿਰ ’ਤੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ। ਹਾਲਾਂਕਿ ਮੁਲਜ਼ਮ ਖੁਦ ਜ਼ਖਮੀ ਹੋ ਗਿਆ । ਡੇਰਾਬਸੀ ਥਾਣਾ ਇੰਚਾਰਜ ਜਸਕਮਲ ਸਿੰਘ ਸੇਖੋਂ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਇਲਾਜ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਮੁਲਜ਼ਮ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਉਸ ਦੀਆਂ ਦੋਵੇਂ ਬਾਹਾਂ, ਪੇਟ ਅਤੇ ਹੋਰ ਕਈ ਥਾਵਾਂ ‘ਤੇ ਸੱਟਾਂ ਲੱਗੀਆਂ ਹਨ।