Site icon TheUnmute.com

ਜਬਰ ਜਨਾਹ ਮਾਮਲੇ ‘ਚ ਅਦਾਲਤ ਵਲੋਂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ

Simarjit Singh Bains

ਚੰਡੀਗੜ੍ਹ 09 ਸਤੰਬਰ 2022: ਜਬਰ ਜਨਾਹ ਦੇ ਮਾਮਲੇ ‘ਚ ਅੱਜ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਲੁਧਿਆਣਾ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਬਰ ਜਨਾਹ ਦੇ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਭਰਾ ਅਤੇ ਪੀਏ ਨੂੰ ਹੀ ਜ਼ਮਾਨਤ ਮਿਲੀ ਹੈ | ਜਦਕਿ ਬਾਕੀਆਂ ਦੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ।

ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ‘ਤੇ ਇੱਕ ਵਿਧਵਾ ਵਲੋਂ ਜ਼ਬਰ-ਜਨਾਹ ਦੇ ਦੋਸ਼ ਲਾਏ ਸਨ |ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ | ਜਿਸਦੇ ਚੱਲਦੇ ਬੈਂਸ ਨੂੰ ਕਈ ਵਾਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ | ਇਸਦੇ ਨਾਲ ਹੀ ਪਿਛਲੀ ਪੇਸ਼ੀ ਦੌਰਾਨ ਅਦਾਲਤ ਨੇ ਬੈਂਸ ਨੂੰ ਫਿਰ ਤੋਂ 14 ਦਿਨਾਂ ਦੇ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ |

Exit mobile version