Site icon TheUnmute.com

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਦਾਖ਼ਲ ਹੋਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

Sri Harmandir Sahib

ਚੰਡੀਗੜ੍ਹ 27 ਅਗਸਤ 2022: ਕੁਝ ਦਿਨ ਪਹਿਲਾਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਣ ਲਈ ਦਾਖ਼ਲ ਹੋਏ ਕਾਂਗਰਸੀ ਆਗੂ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਅੰਮ੍ਰਿਤਸਰ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਣਯੋਗ ਜਪਇੰਦਰ ਸਿੰਘ ਦੀ ਅਦਾਲਤ ਨੇ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਗਿੱਲ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਦਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੋਈ ਇਰਾਦਾ ਨਹੀਂ ਸੀ, ਸਗੋਂ ਉਹ ਸਿਰਫ਼ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਜਾ ਰਿਹਾ ਸੀ, ਜੋ ਕਿ ਕੋਈ ਜ਼ੁਰਮ ਨਹੀਂ ਹੈ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ‘ਚ ਧਾਰਾ 153ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Exit mobile version