July 7, 2024 5:30 pm
OP Soni

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਓ.ਪੀ. ਸੋਨੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ

ਚੰਡੀਗ੍ਹੜ, 23 ਅਗਸਤ, 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਜੇਕਰ ਸੈਸ਼ਨ ਕੋਰਟ ਵੱਲੋਂ ਜ਼ਮਾਨਤ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਓ.ਪੀ. ਸੋਨੀ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕਰ ਸਕਦੇ ਹਨ । ਦੂਜੇ ਪਾਸੇ ਅੱਜ ਦੋਵੇਂ ਧਿਰਾਂ ਡਾਕਟਰਾਂ ਦੇ ਪੈਨਲ ਵੱਲੋਂ ਤਿਆਰ ਕੀਤੀ ਮੈਡੀਕਲ ਰਿਪੋਰਟ ’ਤੇ ਬਹਿਸ ਕਰਨਗੇ।

ਇਸਤੋਂ ਪਹਿਲਾਂ ਓ.ਪੀ. ਸੋਨੀ (OP Soni) ਦੀ ਜ਼ਮਾਨਤ ‘ਤੇ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਬਹਿਸ ਹੋਈ ਸੀ। ਸੋਨੀ ਦੇ ਹਸਪਤਾਲ ‘ਚ ਰਹਿਣ ‘ਤੇ ਵਿਜੀਲੈਂਸ ਵੱਲੋਂ ਸਵਾਲ ਚੁੱਕੇ ਗਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਸੋਨੀ ਦੀ ਮੈਡੀਕਲ ਜਾਂਚ ਕਰਵਾਉਣ ਲਈ ਕਿਹਾ ਸੀ, ਜੋ ਤਿੰਨ ਦਿਨ ਪਹਿਲਾਂ ਦਾਇਰ ਕੀਤਾ ਗਿਆ ਸੀ। ਓ.ਪੀ. ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ |