Site icon TheUnmute.com

ਬਟਾਲਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 20 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

Batala

ਬਟਾਲਾ 12 ਅਗਸਤ 2022: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਟਾਲਾ (Batala)ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਬਟਾਲਾ ਅਦਾਲਤ ‘ਚ ਕੀਤਾ | ਇਸ ਦੌਰਾਨ ਬਟਾਲਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 20 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |ਬਟਾਲਾ ਪੁਲਿਸ ਵਲੋਂ ਲਾਰੈਂਸ ਤੋਂ ਫਤਹਿਗੜ੍ਹ ਚੂੜੀਆਂ ‘ਚ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ |

ਦੱਸਿਆ ਜਾ ਰਿਹਾ ਹੈ ਕਿ ਬਟਾਲਾ (Batala) ਦੇ ਪੁਲਿਸ ਥਾਣਾ ਫਤਹਿਗੜ੍ਹ ਚੂੜੀਆਂ ‘ਚ ਕਰੀਬ ਇਕ ਸਾਲ ਪਹਿਲਾ 30 ਜੁਲਾਈ 2019 ਨੂੰ ਮੋਟਰਸਾਈਕਲ ਤੇ ਆਏ ਦੋ ਅਣਪਛਾਤੇ ਨੌਜਵਾਨਾਂ ਵਲੋਂ ਫਤਹਿਗੜ੍ਹ ਚੂੜੀਆਂ ਦੇ ਰਹਿਣ ਵਾਲੇ ਸ਼ਰਾਬ ਦੇ ਠੇਕੇਦਾਰ ਸਤਨਾਮ ਸਿੰਘ ਸੱਤੂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ |

Exit mobile version