Kisan Mazdoor Sangharsh

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੱਥਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਹੋਇਆ ਰਵਾਨਾ

ਅੰਮ੍ਰਿਤਸਰ, 20 ਮਾਰਚ 2024: ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਤੇ ਹੋਰ ਕਈ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਹੁਣ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕਰ ਰਹੇ ਹਨ |

ਜਿਸ ਨੂੰ ਲੈ ਕੇ ਲਗਾਤਾਰ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਦਬਾਅ ਬਣਾਉਣ ਲਈ ਵੱਖ-ਵੱਖ ਤਰੀਕੇ ਨਾਲ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾ ਰਿਹਾ ਅਤੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ 800 ਦੇ ਕਰੀਬ ਕਿਸਾਨਾਂ ਦਾ ਜੱਥਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਤੇ ਖਨੋਰੀ ਬਾਰਡਰ ਦੇ ਲਈ ਰਵਾਨਾ ਹੋਇਆ |

ਇਸ ਦੌਰਾਨ ਕਿਸਾਨ ਆਗੂਆਂ (Kisan Mazdoor Sangharsh Committee) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਪਾਸੇ ਚੋਣ ਜਾਬਤਾ ਲੱਗਾ ਹੋਵੇ ਦੂਜੇ ਪਾਸੇ ਅੰਦੋਲਨ ਚੱਲ ਰਿਹਾ ਹੋਵੇ | ਉਹਨਾਂ ਕਿਹਾ ਕਿ ਕਿਸਾਨੀ ਅੰਦੋਲਨ ਲੋਕ ਸਭਾ ਦੀਆਂ ਚੋਣਾਂ ‘ਤੇ ਪੂਰੀ ਤਰੀਕੇ ਆਪਣਾ ਦਬਦਬਾ ਬਣਾਵੇਗਾ |

ਉਨ੍ਹਾਂਕਿਹਾ ਕਿ ਜੋ ਅੰਦੋਲਨ ਦੌਰਾਨ ਸ਼ੁੱਭਕਰਨ ਨੂੰ ਗੋਲੀ ਲੱਗੀ ਹੈ ਉਸ ਦੀ ਅਸਥੀਆਂ ਦੀ ਕਲਸ਼ ਯਾਤਰਾ ਪੂਰੇ ਭਾਰਤ ਵਿੱਚ ਕੱਢੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਮਹਾਂ ਪੰਚਾਇਤਾਂ ਵੀ ਕੀਤੀਆਂ ਜਾ ਰਹੀਆਂ ਹਨ ਅੱਜ ਦੇ ਨਾਲ ਹੀ ਉਹਨਾਂ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਵਾਰ ਜਦੋਂ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣ ‘ਤੇ ਉਹ ਆਪਣੀ ਸੂਝ ਬੂਝ ਦੇ ਨਾਲ ਵੋਟ ਦਾ ਇਸਤੇਮਾਲ ਕਰਨ |

Scroll to Top