ਚੰਡੀਗੜ੍ਹ, 09 ਫਰਵਰੀ 2023: ਕੌਮੀ ਇਨਸਾਫ਼ ਮੋਰਚੇ (Quami Insaf Morcha) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਜਿਆਦਾ ਸਮੇਂ ਤੋਂ ਮੋਹਾਲੀ ਵਿਖੇ ਧਰਨਾ ਲਗਾਇਆ ਹੋਇਆ ਹੈ | ਇਸ ਦੌਰਾਨ ਅੱਜ ਕੌਮੀ ਇਨਸਾਫ਼ ਮੋਰਚੇ ਦਾ 31 ਮੈਂਬਰੀ ਜੱਥਾ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ ਹੋ ਗਿਆ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਅੱਜ ਕਿਸੇ ਵੀ ਬਾਹਰੀ ਆਦਮੀ ਨੂੰ ਜੱਥੇ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ-ਮੁਹਾਲੀ ਬਾਰਡਰ (ਸੈਕਟਰ 52/53 ਡਿਵਾਈਡਿੰਗ ਰੋਡ) ‘ਤੇ ਮੰਗ ਪੱਤਰ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ ਵੱਲ ਜਾ ਰਹੇ ਜੱਥੇ ਨੂੰ ਪੁਲਿਸ ਨੇ ਬੈਰੀਕੈਡ ਲਗਾ ਕੇ ਰੋਕਣ ਦੀ ਕੋਸ਼ਿਸ ਕੀਤੀ |ਇਸ ਮੌਕੇ ਕੌਮੀ ਇਨਸਾਫ਼ ਮੋਰਚੇ (Qaumi Insaf Morcha) ਦੇ ਜੱਥੇ ਦੇ ਕੁੱਝ ਲੋਕਾਂ ਵਲੋਂ ਬੈਰੀਕੇਡ ਤੋੜਨ ਦੀ ਕੋਸਿਸ਼ ਕੀਤੀ ਗਈ।ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ |