Site icon TheUnmute.com

ਸੰਸਦ ‘ਚ ਕਾਂਗਰਸ ਦਾ ਵਤੀਰਾ ਸੰਸਦ ਦੀ ਮਰਿਆਦਾ ਦੇ ਮੁਤਾਬਕ ਨਹੀਂ: ਕਿਰਨ ਰਿਜਿਜੂ

Kiren Rijiju

ਚੰਡੀਗੜ੍ਹ, 05 ਦਸੰਬਰ 2024: Lok Sabha News: ਸੰਸਦ ‘ਚ ਕਾਰਵਾਈ ਦੌਰਾਨ ਕੇਂਦਰੀ ਮੰਤਰੀ ਕਿਰਨ ਰਿਜਿਜੂ (Union Minister Kiren Rijiju ) ਨੇ ਵਿਰੋਧੀ ਪਾਰਟੀਆਂ ਦੇ ਵਿਵਹਾਰ ਤੋਂ ਨਰਾਜ਼ਗੀ ਜ਼ਾਹਿਰ ਕੀਤੀ । ਉਨ੍ਹਾਂ ਕਿਹਾ ਕਿ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਅਸੀਂ ਚਰਚਾ ਚਾਹੁੰਦੇ ਹਾਂ। ਅਸੀਂ ਬਿਜ਼ਨਸ ਐਡਵਾਈਜ਼ਰੀ ਕਮੇਟੀ ‘ਚ ਸਾਰੇ ਬਿੱਲਾਂ, ਪ੍ਰਸਤਾਵਾਂ ਅਤੇ ਹੋਰ ਵਿਸ਼ਿਆਂ ‘ਤੇ ਚਰਚਾ ਕਰਨ ਲਈ ਸਮਾਂ ਨਿਸ਼ਚਿਤ ਕੀਤਾ ਸੀ।

ਪਰ ਉਹ ਪਾਰਲੀਮੈਂਟ ਦੇ ਅੰਦਰ ਬੋਲਣ ਦੀ ਬਜਾਏ ਬਾਹਰ ਰੰਗ-ਬਿਰੰਗੇ ਕੱਪੜੇ ਪਾ ਕੇ ਕੰਮ ਕਰ ਰਹੇ ਹਨ, ਜੋ ਕਿ ਸੰਸਦੀ ਪਰੰਪਰਾ ਅਤੇ ਸੰਸਦ ਦੀ ਮਰਿਆਦਾ ਦੇ ਮੁਤਾਬਕ ਨਹੀਂ ਹੈ। ਉਨ੍ਹਾਂ  (Union Minister Kiren Rijiju )ਕਿਹਾ ਕਿ ਕਾਂਗਰਸ ਪਾਰਟੀ ਅਤੇ ਵਿਰੋਧੀ ਪਾਰਟੀਆਂ ਡਰਾਮਾਂ ਕਰ ਰਹੀਆਂ ਹਨ |

ਦੂਜੇ ਪਾਸੇ ਕਾਂਗਰਸ (Congress) ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਦੋਸ਼ ਲਗਾਇਆ ਕਿ ਅਡਾਨੀ ਮਾਮਲੇ ‘ਚ ਇਸ ਦੇਸ਼ ‘ਚ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਹੋ ਰਿਹਾ ਹੈ ਅਤੇ ਸਰਕਾਰ ਇਸ ‘ਤੇ ਚਰਚਾ ਕਰਨ ਲਈ ਤਿਆਰ ਹੈ ਪਰ ਉਹ ਅਡਾਨੀ ਦਾ ਨਾਂ ਸੁਣਨ ਨੂੰ ਤਿਆਰ ਨਹੀਂ ਹੈ। ਅਸੀਂ ਦੇਸ਼ ਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਹੋ ਰਿਹਾ ਹੈ, ਪਰ ਸਦਨ ਇਸ ‘ਤੇ ਚਰਚਾ ਕਰਨ ਲਈ ਤਿਆਰ ਨਹੀਂ ਹੈ।

ਸਦਨ ‘ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ( Rahul Gandhi)  ਨੇ ਕਿਹਾ, ‘ਪ੍ਰਧਾਨ ਮੰਤਰੀ ਮੋਦੀ ਅਡਾਨੀ ਤੋਂ ਜਾਂਚ ਨਹੀਂ ਕਰਵਾ ਸਕਦੇ ਕਿਉਂਕਿ ਜੇਕਰ ਉਹ ਜਾਂਚ ਕਰਵਾਉਂਦੇ ਹਨ ਤਾਂ ਉਹ ਖੁਦ ਦੀ ਜਾਂਚ ਕਰਵਾਉਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਇੱਕ ਹਨ, ਦੋ ਨਹੀਂ।

Exit mobile version