Site icon TheUnmute.com

ਪੰਜਾਬ ਦੇ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ: ਬ੍ਰਮ ਸ਼ੰਕਰ ਜਿੰਪਾ

Brahm Shankar Jimpa

ਹੁਸ਼ਿਆਰਪੁਰ 30 ਦਸੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਨਵੇਂ ਮੀਲ ਪੱਧਰ ਸਥਾਪਿਤ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਸਾਲ ਦੇ ਅੰਤ ਤੱਕ ਪੰਜਾਬ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲੈ ਕੇ ਜਿਥੇ ਜਨਤਾ ਨਾਲ ਕੀਤੇ ਵਾਅਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੇ ਕਰ ਦਿੱਤੇ ਹਨ, ਉਥੇ ਵਿਕਾਸ ਕੰਮਾਂ ਅਤੇ ਪ੍ਰੋਜੈਕਟਾਂ ’ਤੇ ਵੀ ਕੰਮ ਤੇਜ਼ੀ ਨਾਲ ਜਾਰੀ ਹੈ।

ਇਸੇ ਕੜੀ ਤਹਿਤ ਨਗਰ ਸੁਧਾਰ ਟਰੱਸਟ ਵਲੋਂ ਰਿਹਾਇਸ਼ੀ ਤੇ ਕਮਰਸ਼ਿਅਲ ਪ੍ਰਾਪਰਟੀਜ਼ ਦਾ ਲਾਭ ਜਨਤਾ ਨੂੰ ਦੇਣ ਲਈ ਪ੍ਰਾਪਰਟੀਜ਼ ਦੀ ਨਿਲਾਮੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਸੁਧਾਰ ਟਰੱਸਟ ਵਲੋਂ ਕਰਵਾਈ ਜਾਣ ਵਾਲੀ ਨਿਲਾਮੀ ਸਬੰਧੀ ਜਾਣਕਾਰੀ ਦਿੰਦੇ ਹੋਏ ਦਿੱਤੀ। ਇਸ ਮੌਕੇ ਟਰੱਸਟ ਦੇ ਚੇਅਰਮੈਂਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਨਿਲਮੀ ਕਰਤਾ ਦੀ ਰਜਿਸਟਰੇਸ਼ਨ 14 ਦਸੰਬਰ ਤੋਂ ਸ਼ੁਰੂ ਕੀਤੀ ਜਾ ਚੁੱਕੀ, ਜੋ ਕਿ 3 ਜਨਵਰੀ 2023 ਨੂੰ ਸ਼ਾਮ 5 ਵਜੇ ਤੱਕ ਬੰਦ ਹੋਵੇਗੀ। ਉਨ੍ਹਾਂ ਦੱਸਿਆ ਕਿ ਆਨਲਾਈਨ ਬਿਡ 4 ਜਨਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਜਨਵਰੀ ਨੂੰ ਸ਼ਾਮ 5 ਵਜੇ ਬੰਦੇ ਹੋਵੇਗੀ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਅਤੇ ਕਮਰਸ਼ਿਅਲ ਪਲਾਟ ਖਰੀਦਣ ਦਾ ਇਹ ਸੁਨਹਿਰੀ ਮੌਕਾ ਹੈ ਅਤੇ ਇਸ ਨੂੰ ਖਰੀਦਣ ਦੇ ਚਾਹਵਾਨ ਜਲਦ ਤੋਂ ਜਲਦ ਰਜਿਸਟਰੇਸ਼ਨ ਕਰਵਾਉਣ।

ਜਿੰਪਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਿਜਲੀ, ਪਾਣੀ ਅਤੇ ਸੀਰਵੇਜ਼ ਵਰਗੀਆਂ ਮਹੱਤਵਪੂਰਨ ਅਤੇ ਮੌਲਿਕ ਸੁਵਿਧਾਵਾਂ ਨੂੰ ਲੈ ਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਨਿਲਾਮੀ ਪੂਰੀ ਤਰ੍ਹਾਂ ਨਾਲ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਅਤੇ ਨਿਲਾਮੀ ਵਿਚ ਪ੍ਰਾਪਰਟੀ ਖਰੀਦਣ ਵਾਲਿਆਂ ਨੂੰ ਰਸਮੀ ਕਾਰਵਾਈਆਂ ਤੋਂ ਬਾਅਦ ਉਨ੍ਹਾਂ ਦੀ ਪ੍ਰਾਪਰਟੀ ਦਾ ਅਧਿਕਾਰ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਕੰਮਾਂ ਵੱਲ ਵਧੇਰੇ ਧਿਆਨ ਨਹੀਂ ਦਿੱਤਾ, ਜਿਸ ਤਹਿਤ ਵਧੇਰੇ ਲੋਕ ਆਪਣੇ ਅਧਿਕਾਰਾਂ ਅਤੇ ਲਾਭਾਂ ਤੋਂ ਵੰਚਿਤ ਰਹਿ ਗਏ ਸਨ। ਪਰੰਤੂ ਇਹ ਆਮ ਆਦਮੀ ਦੀ ਸਰਕਾਰ ਹੈ ਅਤੇ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਹਰੇਕ ਨਾਗਰਿਕ ਤੱਕ ਪੰਹੁਚਾਇਆ ਜਾਵੇਗਾ। ਇਸ ਦੌਰਾਨ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਵੀ ਨਿਲਾਮੀ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

Exit mobile version