Bram Shankar Jimpa

ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸੂਬਾ ਵਾਸੀਆਂ ਤੱਕ ਸਿੱਧੇ ਤੌਰ ’ਤੇ ਪਹੁੰਚਾਇਆ ਜਾ ਰਿਹੈ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 2 ਅਗਸਤ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਉਨ੍ਹਾਂ ਤੱਕ ਵੱਧ ਤੋਂ ਵੱਧ ਸਰਕਾਰੀ ਸੁਵਿਧਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ (Bram Shankar Jimpa) ਨੇ ਅੱਜ ਆਪਣੇ ਦਫ਼ਤਰ ਵਿਚ ਲਗਾਏ ਜਨਤਾ ਦਰਬਾਰ ਵਿਚ ਕਰੀਬ 235 ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਗੌਰ ਨਾਲ ਸੁਣਦੇ ਹੋਏ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈਜ਼, ਡਰੇਨੇਜ, ਮਾਈਨਿੰਗ, ਸਮਾਜਿਕ ਨਿਆ ਅਤੇ ਅਧਿਕਾਰਤਾ, ਖੇਤੀ, ਟਰਾਂਸਪੋਰਟ, ਸਹਿਕਾਰੀ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਹ ਆਪਣੇ ਦਫ਼ਤਰ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ’ਸਰਕਾਰ ਤੁਹਾਡੇ ਦੁਆਰ’ ਅਭਿਆਨ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਵਲ ਸਵਾ ਸਾਲ ਵਿਚ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਦੀ ਭਲਾਈ ਲਈ ਜੋ ਕੀਤਾ ਹੈ, ਉਹ ਦੂਜੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਖ-ਵੱਖ ਯੋਜਨਾਵਾਂ ’ਤੇ ਕੰਮ ਕਰਕੇ ਲੋਕਾਂ ਤੱਕ ਸਿੱਧਾ ਲਾਭ ਪਹੁੰਚਾ ਰਹੀ ਹੈ।

Scroll to Top