ਚੰਡੀਗੜ੍ਹ 2 ਮਾਰਚ 2022 : ਦਵਿੰਦਰ ਪਾਲ ਭੁੱਲਰ (Davinder Pal Bhullar) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਹ ਅੱਜ ਰਿਹਾਅ ਹੋ ਸਕਦੇ ਹਨ। ਇਸ ਸਬੰਧੀ ਸਜ਼ਾ ਸਮੀਖਿਆ ਬੋਰਡ ਵੱਲੋਂ ਅੱਜ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਭਾਜਪਾ ਦੇ ਮਨਜਿੰਦਰ ਸਿਰਸਾ ਨੇ ਦਿੱਤੀ ਹੈ।
ਦੱਸਦਈਏ ਕਿ ਭੁੱਲਰ (Bhullar) ਨੂੰ 1993 ਵਿੱਚ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਦਾ ਦੋਸ਼ੀ ਮੰਨਦਿਆਂ ਅਦਾਲਤ ਨੇ 2002 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਹ ਧਮਾਕਾ ਮਨਿੰਦਰਜੀਤ ਸਿੰਘ ਬਿੱਟਾ ‘ਤੇ ਹੋਇਆ ਹੈ। ਇਸ ‘ਚ ਉਹ ਜ਼ਖਮੀ ਹੋ ਗਿਆ, ਜਦਕਿ ਉਸ ਦੇ ਸੁਰੱਖਿਆ ਕਰਮਚਾਰੀ ਮਾਰੇ ਗਏ। ਭੁੱਲਰ ਦੀ ਪਤਨੀ ਨੇ ਫਾਂਸੀ ਦੀ ਸਜ਼ਾ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਨਵਰੀ 2014 ‘ਚ ਸੁਪਰੀਮ ਕੋਰਟ ਨੇ ਭੁੱਲਰ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ।
ਨਵੰਬਰ 23, 2024 6:48 ਪੂਃ ਦੁਃ