July 5, 2024 12:25 am
Amritsar police

ਅੰਮ੍ਰਿਤਸਰ ‘ਚ ਨੌਜਵਾਨਾਂ ਦੀ ਗ੍ਰਿਫਤਾਰੀ ‘ਤੇ ਪਰਿਵਾਰ ਦਾ ਵੱਡਾ ਬਿਆਨ, ਸਾਡੇ ਮੁੰਡਿਆਂ ਨੂੰ ਜਾਣ-ਬੁੱਝ ਫਸਾਇਆ

ਅੰਮ੍ਰਿਤਸਰ 17 ਨਵੰਬਰ 2022: ਅੰਮ੍ਰਿਤਸਰ ਪੁਲਿਸ (Amritsar police) ਨੇ ਪਿਛਲੇ ਦਿਨੀ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ | ਪੁਲਿਸ ਮੁਤਾਬਕ ਇਨ੍ਹਾਂ ਨੌਜਵਾਨਾਂ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਨੇਡ, ਇੱਕ ਲੱਖ ਦੀ ਭਾਰਤੀ ਕਰੰਸੀ ਅਤੇ ਬਰੇਜ਼ਾ ਕਾਰ ਬਰਾਮਦ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ, ਫਿਲਹਾਲ ਪੁਲਿਸ ਇਸ ਘਟਨਾ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕਰ ਰਹੀ ਹੈ |

ਦੂਜੇ ਪਾਸੇ ਇਸ ਮਾਮਲੇ ਵਿੱਚ ਨੌਜਵਾਨ ਦਾ ਪਰਿਵਾਰ ਸਾਹਮਣੇ ਆਇਆ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਿਫਤਾਰ ਕੀਤੇ ਦੋ ਨੌਜਵਾਨ ਅੰਗਰੇਜ ਸਿੰਘ ਅਤੇ ਪ੍ਰਕਾਸ਼ ਸਿੰਘ ਨੂੰ ਗ੍ਰਿਫ਼ਤਾਰੀ ਬਾਰੇ ਬੋਲਦੇ ਹੋਏ ਅੰਗਰੇਜ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਬਿਮਾਰ ਸੀ ਅਤੇ ਉਸ ਨੂੰ ਇਕ ਦਿਨ ਪਹਿਲਾਂ ਹੀ ਹਸਪਤਾਲ਼ ਤੋਂ ਛੁੱਟੀ ਕਰਵਾ ਕੇ ਘਰ ਲੈ ਕੇ ਆਇਆ ਸੀ ਅਤੇ ਉਹ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸਨ |

ਅੰਗਰੇਜ਼ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਪਹੁੰਚਣ ”ਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ, ਉਨ੍ਹਾਂ ਕਿਹਾ ਕਿ ਗੱਡੀ ਦੀ ਨੰਬਰ ਪਲੇਟ ਬੱਚਿਆਂ ਨੇ ਤੋੜ ਦਿੱਤੀ ਸੀ,ਸਿਰਫ ਕਾਰ ਦੇ ਉਪਰ ਨੰਬਰ ਪਲੇਟ ਨਾ ਹੋਣ ਕਰਕੇ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ | ਪਰਿਵਾਰ ਨੇ ਦੱਸਿਆ ਕਿ ਪੁਲਿਸ ਨੇ ਸਾਨੂੰ ਜਾਣਕਾਰੀ ਦਿੱਤੀ ਕਿ ਹੈ ਕਿ ਇਨ੍ਹਾਂ ਨੌਜਵਾਨਾਂ ਤੋਂ ਗ੍ਰਨੇਡ ਅਤੇ ਪੈਸੇ ਫੜੇ ਗਏ ਹਨ, ਲੇਕਿਨ ਅਜਿਹਾ ਕੁਝ ਵੀ ਨਹੀਂ ਹੈ |ਪਰਿਵਾਰ ਨੇ ਨੌਜਵਾਨਾਂ ਦਾ ਪਤਾ ਨਾ ਚੱਲਣ ‘ਤੇ ਪਰਿਵਾਰ ਨੇ ਫ਼ਿਰੋਜ਼ਪੁਰ ਸਦਰ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ ਕਿ ਸਾਡੇ ਬੰਦੇ ਲੱਭ ਨਹੀਂ ਰਹੇ | ਬਾਅਦ ਵਿਚ ਦੇਰ ਰਾਤ ਅੰਮ੍ਰਿਤਸਰ ਪੁਲਿਸ ਨੇ ਫੋਨ ਕਰਕੇ ਗ੍ਰਿਫਤਾਰੀ ਬਾਰੇ ਦੱਸਿਆ |

ਅੰਗਰੇਜ਼ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਕਦੇ ਵੀ ਬੰਬ ਨਹੀਂ ਚਲਾ ਸਕਦਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪਤੀ ਤੇ ਉਸਦੇ ਜੀਜੇ ਤੇ ਮਾਮਲਾ ਦਰਜ ਕਰਕੇ ਬਾਅਦ ਵਿੱਚ ਪਰਿਵਾਰ ਨੂੰ ਫੋਨ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ | ਉਨ੍ਹਾਂ ਕਿਹਾ ਕਿ ਅੰਗਰੇਜ਼ ਸਿੰਘ ਤੇ ਪ੍ਰਕਾਸ਼ ਸਿੰਘ ਨੂੰ ਜਾਣ-ਬੁੱਝ ਕੇ ਪੁਲਿਸ ਵੱਲੋਂ ਫਸਾਇਆ ਜਾ ਰਿਹਾ ਹੈ ਅਤੇ ਪਰਿਵਾਰ ਵਲੋਂ ਇਸ ਮਾਮਲੇ ਵਿੱਚ ਇਨਸਾਫ਼ਦੀ ਗੁਹਾਰ ਲਗਾਈ ਹੈ | ਦੂਜੇ ਪਾਸੇ ਇਸ ਮਾਮਲੇ ਸੰਬੰਧੀ ਪੁਲਿਸ ਨੇ ਕੁਝ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੀ ਹੈ ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਚ ਪ੍ਰੈਸ ਕਾਨਫੰਰਸ ਕਰ ਸਕਦੀ ਹੈ |