Site icon TheUnmute.com

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ, ਸਚਿਨ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼

Sidhu Moosewala

ਚੰਡੀਗੜ੍ਹ, 11 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕਾਂਡ ’ਚ ਪੁਲਿਸ ਦੀ ਰਿਮਾਂਡ ’ਤੇ ਚੱਲ ਰਹੇ ਬਦਮਾਸ਼ ਸਚਿਨ ਥਾਪਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸ਼ਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਸਚਿਨ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ ਭਾਗੋ ਮਾਜਰਾ ਵਿਚ ਹੋਣਾ ਸੀ, ਉਸ ‘ਚ ਸਿੱਧੂ ਨੂੰ ਜਾਣ ਤੋਂ ਮਨ੍ਹਾ ਕੀਤਾ ਸੀ। ਦਰਅਸਲ ਇਹ ਕਬੱਡੀ ਕੱਪ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵੱਲੋਂ ਕਰਵਾਇਆ ਜਾ ਰਿਹਾ ਸੀ, ਉਹ ਸਾਡਾ ਦੁਸ਼ਮਣ ਹੈ ਪਰ ਲਾਰੈਂਸ ਦੇ ਕਹਿਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਚਲਾ ਗਿਆ।

ਸੂਤਰਾਂ ਮੁਤਾਬਕ ਸਚਿਨ ਬਿਸ਼ਨੋਈ ਨੇ ਦੱਸਿਆ ਕਿ ਅਗਸਤ 2021 ’ਚ ਉਹ ਅਤੇ ਲਾਰੈਂਸ ਬਿਸ਼ਨੋਈ ਅਜਮੇਰ ਜੇਲ੍ਹ ’ਚ ਬੰਦ ਸੀ, ਇੱਥੇ ਉਸ ਨੂੰ ਪਤਾ ਲੱਗਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਹੋਵੇਗਾ। ਉਕਤ ਨੇ ਦੱਸਿਆ ਕਿ ਇਸ ਤੋਂ ਬਾਅਦ ਲਾਰੈਂਸ ਨੇ ਸਿੱਧੂ ਮੂਸੇਵਾਲਾ (Sidhu Moosewala) ਨੂੰ ਫੋਨ ਕੀਤਾ ਅਤੇ ਪੁੱਛਿਆ ਕਿ ਤੂੰ ਰੋਕਣ ਦੇ ਬਾਵਜੂਦ ਕਬੱਡੀ ਕੱਪ ਵਿਚ ਕਿਉਂ ਗਿਆ। ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਇਤਰਾਜ਼ਯੋਗ ਸ਼ਬਦ ਬੋਲੇ ਸਨ। ਸਿੱਧੂ ਮੂਸੇਵਾਲਾ ਨੇ ਵੀ ਜਵਾਬ ਵਿਚ ਇਹੋ ਕੁਝ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨੂੰ ਇਸ ਬਾਰੀ ਕਿਹਾ ਜਦੋਂ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਫ਼ੋਨ ’ਤੇ ਪੁੱਛਿਆ ਕਿ ਉਹ ਇਨਕਾਰ ਕਰਨ ਦੇ ਬਾਵਜੂਦ ਕਬੱਡੀ ਕੱਪ ’ਚ ਕਿਉਂ ਗਿਆ ਤਾਂ ਮੂਸੇਵਾਲਾ ਨੇ ਕਿਹਾ ਕਿ ਜੇਕਰ ਤੁਸੀਂ ਕੋਈ ਹੋਰ ਗੱਲ ਕਰਨੀ ਚਾਹੁੰਦੇ ਹੋ ਤਾਂ ਕਰੋ ਅਤੇ ਆਪਣੇ ਬਾਪ ਨੂੰ ਬੋਲ ਦਿਓ ਜੋ ਕਰਨਾ ਹੈ ਕਰ ਲਵੋ। ਮੈਂ ਆਪਣੀ ਮਰਜ਼ੀ ਦਾ ਮਾਲਕ ਹਾਂ। ਸਚਿਨ ਬਿਸ਼ਨੋਈ ਦਾ ਕਹਿਣਾ ਹੈ ਕਿ ਉਸੇ ਸਮੇਂ ਤੋਂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਸ਼ੁਰੂ ਹੋ ਗਈ ਸੀ।

Exit mobile version