Raja Warring

300 ਯੂਨਿਟ ਮੁਫਤ ਬਿਜਲੀ ਦੇ ਫੈਸਲੇ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ | ਇਹ ਫੈਸਲਾ 01 ਜੁਲਾਈ ਤੋਂ ਲਾਗੂ ਹੋਵੇਗਾ | ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਇਸ ਐਲਾਨ ਦੀ ਸੱਚਾਈ ਦੀ ਪਰਖ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਿਤ ਕਰਦੇ ਹੋਏ ਟਵੀਟ ਕਰਦਿਆਂ ਕਿਹਾ ਹੈ ਕਿ 300 ਯੂਨਿਟ ਮੁਫਤ ਬਿਜਲੀ (300 units free electricity) ਦੀ ਅਸਲੀਅਤ ਉਸ ਸਮੇਂ ਸਾਹਮਣੇ ਆ ਜਾਵੇਗੀ ਜਦੋਂ ਵੇਰਵੇ ਅਤੇ ਹਾਲਾਤ ਸਭ ਦੇ ਸਾਹਮਣੇ ਆ ਜਾਣਗੇ। ਉਨ੍ਹਾਂ ਪੰਜਾਬ ਪ੍ਰਦੇਸ਼ ਬਿਜਲੀ ਨਿਗਮ ਲਿਮਟਿਡ ਨੂੰ ਵੀ ‘ਸ਼ੁਭਕਾਮਨਾਵਾਂ’ ਦਿੱਤੀਆਂ ਹਨ।

ਇਸਦੇ ਨਾਲ ਹੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਵੱਲੋਂ ਬਿਜਲੀ ਮੁਫਤ ਦੇਣ ਦੇ ਵਾਅਦੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਵਿਰੋਧੀ ਪਾਰਟੀ ਹੋਣ ਦੇ ਨਾਤੇ ਅਸੀਂ ਇਸ ਐਲਾਨ ਦੀ ਕਰਾਸ ਚੈਕ ਕਰਾਂਗੇ। ਦੂਜੇ ਪਾਸੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮਾਨ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਸਵਾਲ ਕੀਤਾ ਕਿ ਪਹਿਲੀ ਜੁਲਾਈ ਤੋਂ ਕਿਉਂ? ਕੀ ਕੋਈ ਵਿੱਤੀ ਪ੍ਰਬੰਧਨ ਸਮੱਸਿਆਵਾਂ ਹਨ? ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਜੇਕਰ 301 ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਕੀ ਸਾਰਾ ਬਿੱਲ ਖਪਤਕਾਰਾਂ ਤੋਂ ਵਸੂਲਿਆ ਜਾਵੇਗਾ? ਇਸ ਦੇ ਨਾਲ ਹੀ ਖਹਿਰਾ ਨੇ ਇਹ ਵੀ ਜਾਣਨਾ ਚਾਹਿਆ ਕਿ ਕੀ ਟਿਊਬਵੈੱਲ ਸਬਸਿਡੀ ਖਤਮ ਹੋਵੇਗੀ?

Scroll to Top