23 ਸਤੰਬਰ 2026: ਨਵੀਂ ਦਿੱਲੀ ਵਿੱਚ ਭਾਜਪਾ ਨੇ ਸੰਗਠਨ ਵਿੱਚ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਈ ਪ੍ਰਮੁੱਖ ਨੇਤਾਵਾਂ ਨੂੰ ਵੱਖ-ਵੱਖ ਰਾਜਾਂ ਦੀ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਕਈ ਪ੍ਰਮੁੱਖ ਨੇਤਾਵਾਂ ਨੂੰ ਵੱਖ-ਵੱਖ ਰਾਜਾਂ ਦੀ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਹੈ। ਸਮ੍ਰਿਤੀ ਈਰਾਨੀ ਨੂੰ ਛੱਤੀਸਗੜ੍ਹ ਅਤੇ ਹਰਿਆਣਾ ਦਾ ਇੰਚਾਰਜ ਬਣਾਇਆ ਗਿਆ ਹੈ। ਰਾਮ ਮਾਧਵ ਨੂੰ ਤਾਮਿਲਨਾਡੂ ਅਤੇ ਉੱਤਰਾਖੰਡ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ ਬਣਾਇਆ ਗਿਆ ਹੈ। ਸਤੀਸ਼ ਪੂਨੀਆ ਨੂੰ ਜੰਮੂ-ਕਸ਼ਮੀਰ ਅਤੇ ਪੰਜਾਬ ਦੀ ਜ਼ਿੰਮੇਵਾਰੀ ਮਿਲੀ ਹੈ। ਅਨਿਲ ਐਂਟਨੀ ਨੂੰ ਗੋਆ ਅਤੇ ਨਾਗਾਲੈਂਡ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।



Read More: ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ, ਐਤਵਾਰ ਬੈਂਕ ਖੁੱਲ੍ਹੇ ਰਹਿਣ ਦੇ ਦਿੱਤੇ ਨਿਰਦੇਸ਼




