Site icon TheUnmute.com

ਅਰੁਣਾਚਲ ਪ੍ਰਦੇਸ਼ ਹੈਲੀਕਾਪਟਰ ਹਾਦਸੇ ‘ਚ ਹੁਣ ਤੱਕ 2 ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ

Arunachal Pradesh

ਚੰਡੀਗ੍ਹੜ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ । ਇੱਥੇ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਫੌਜ ਦਾ ਕਹਿਣਾ ਹੈ ਕਿ ਜਿੱਥੇ ਇਹ ਹਾਦਸਾ ਵਾਪਰਿਆ, ਉੱਥੇ ਪਹੁੰਚਣ ਲਈ ਕੋਈ ਸੜਕ ਨਹੀਂ ਹੈ। ਅਜਿਹੇ ‘ਚ ਬਚਾਅ ਕਾਰਜ ਕਰਨ ‘ਚ ਵੀ ਦਿੱਕਤ ਆ ਰਹੀ ਹੈ। ਹਾਲਾਂਕਿ ਬਚਾਅ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਜਾਣਕਾਰੀ ਮੁਤਾਬਕ ਫੌਜ ਦਾ ਐਡਵਾਂਸ ਲਾਈਟ ਹੈਲੀਕਾਪਟਰ (ਏ.ਐੱਲ.ਐੱਚ.) ਸਵੇਰੇ ਕਰੀਬ 10.40 ਵਜੇ ਹਾਦਸਾਗ੍ਰਸਤ ਹੋ ਗਿਆ। ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾਂ ਅਸਾਮ ਦੇ ਲਿਕਾਬਲੀ ਤੋਂ ਉਡਾਣ ਭਰਿਆ ਸੀ। ਜਹਾਜ਼ ਨੂੰ ਲੱਭਣ ਲਈ ਖੋਜ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Exit mobile version