Site icon TheUnmute.com

ਮੋਹਾਲੀ ਨੇੜੇ ਰੇਲਵੇ ਟ੍ਰੈਕ ‘ਤੇ ਮੁੰਡੇ ਤੇ ਕੁੜੀ ਦੀਆਂ ਲਾਸ਼ਾਂ ਮਿਲੀਆਂ, ਜਾਂਚ ‘ਚ ਜੁਟੀ ਪੁਲਿਸ

Railway track

ਚੰਡੀਗੜ੍ਹ, 05 ਫਰਵਰੀ, 2024: ਮੋਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ (Railway track) ‘ਤੇ ਇਕ ਨੌਜਵਾਨ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਕੁੜੀ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫੇਜ਼ 6 ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸ਼ਿਵਮ ਆਪਣੇ ਦੋਸਤਾਂ ਨਾਲ ਰੇਲਵੇ ਟਰੈਕ (Railway track) ਤੋਂ ਲੰਘ ਰਿਹਾ ਸੀ। ਉਸ ਨੇ ਇਕ ਲੜਕੀ ਨੂੰ ਕਥਿਤ ਖੁਦਕੁਸ਼ੀ ਕਰਨ ਲਈ ਰੇਲਵੇ ਟਰੈਕ ‘ਤੇ ਆਉਂਦੇ ਦੇਖਿਆ। ਉਸ ਨੇ ਜਦੋਂ ਸਾਹਮਣੇ ਤੋਂ ਟਰੇਨ ਆਉਂਦੀ ਦੇਖੀ ਤਾਂ ਉਸ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਵੀ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਦੋਵਾਂ ਦੀ ਮੌਤ ਹੋ ਗਈ।

Exit mobile version