Jalandhar

ਜਲੰਧਰ ‘ਚ ਲੈਦਰ ਕੰਪਲੈਕਸ ਨੇੜੇ ਮਿਲੀ ਨੌਜਵਾਨ ਦੀ ਲਾਸ਼, ਗਰਦਨ ਤੇ ਮੂੰਹ ‘ਤੇ ਗੰਭੀਰ ਜ਼ਖਮ

ਚੰਡੀਗੜ੍ਹ, 17 ਜਨਵਰੀ 2024: ਜਲੰਧਰ (Jalandhar) ‘ਚ ਬੁੱਧਵਾਰ ਸਵੇਰੇ ਲੈਦਰ ਕੰਪਲੈਕਸ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਮਿਲੀ ਹੈ । ਮ੍ਰਿਤਕ ਦੀ ਪਛਾਣ ਅੰਕੁਲ (19) ਵਜੋਂ ਹੋਈ ਹੈ। ਮ੍ਰਿਤਕ ਦੇ ਗਰਦਨ ਅਤੇ ਮੂੰਹ ‘ਤੇ ਕਿਸੇ ਤਿੱਖੀ ਚੀਜ਼ ਨਾਲ ਹਮਲਾ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ‘ਚ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਸਵੇਰੇ 9.15 ਵਜੇ ਦੇ ਕਰੀਬ ਇੱਕ ਰਾਹਗੀਰ ਨੇ ਲੈਦਰ ਕੰਪਲੈਕਸ (Jalandhar) ਦੇ ਗੰਦੇ ਨਾਲੇ ਕੋਲ ਇੱਕ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਬਹੁਤ ਸਾਰਾ ਖੂਨ ਪਿਆ ਹੋਇਆ ਮਿਲਿਆ।

ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਰਾਜੇਸ਼ ਕੁਮਾਰ ਠਾਕੁਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਨੌਜਵਾਨ ਦੀ ਲਾਸ਼ ਨੂੰ ਕਤਲ ਕਰਕੇ ਉੱਥੇ ਸੁੱਟ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਨੌਜਵਾਨ ਦੀ ਪਛਾਣ ਅੰਕੁਲ ਵਾਸੀ ਬਸਤੀਆਂ ਵਜੋਂ ਹੋਈ ਹੈ। ਜਿਸ ਦੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ।

ਵਿਦੇਸ਼

Scroll to Top