ਚੰਡੀਗੜ੍ਹ 02 ਜੁਲਾਈ 2022: ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਵਿੱਚ ਅਣਜਾਣੇ ਵਿੱਚ ਅੰਤਰਰਾਸ਼ਟਰੀ ਸਰਹੱਦ ਗਲਤੀ ਨਾਲ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਏ ਤਿੰਨ ਸਾਲਾ ਬੱਚੇ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਸੂਬੇ ਦੇ ਫਿਰੋਜ਼ਪੁਰ ਸੈਕਟਰ ‘ਚ ਵਾਪਰੀ, ਜਦੋਂ ਬੀ.ਐੱਸ.ਐੱਫ. ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਵਾੜ ਦੇ ਕੋਲ ਇਕ ਬੱਚੇ ਨੂੰ ਰੋਂਦੇ ਦੇਖਿਆ। ਜਿਕਰਯੋਗ ਹੈ ਕਿ ਭਾਰਤ ਨੇ ਪਾਕਿਸਤਾਨ ਨੂੰ 49 ਨਾਗਰਿਕ ਕੈਦੀਆਂ ਸਮੇਤ 633 ਮਛੇਰਿਆਂ ਕੈਦੀਆਂ ਨੂੰ ਰਿਹਾਅ ਕਰਨ ਲਈ ਕਿਹਾ ਹੈ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਹੋ ਚੁੱਕੀ ਹੈ।
ਜਨਵਰੀ 19, 2025 5:23 ਪੂਃ ਦੁਃ