ਚੰਡੀਗੜ੍ਹ, 14 ਜਨਵਰੀ 2022 : ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਬਜਟ ਪੇਸ਼ ਕਰਨਗੇ।
ਸੰਸਦੀ ਮਾਮਲਿਆਂ ਬਾਰੇ ਕੇਂਦਰੀ ਕਮੇਟੀ ਨੇ ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਅਤੇ ਦੂਜਾ ਪੜਾਅ 14 ਮਾਰਚ ਤੋਂ 8 ਅਪ੍ਰੈਲ ਤੱਕ ਬੁਲਾਉਣ ਦੀ ਸਿਫਾਰਸ਼ ਕੀਤੀ ਹੈ।