ਚੰਡੀਗੜ੍ਹ, 25 ਅਪ੍ਰੈਲ 2024: ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਦੌਰਾਨ, ਪਾਕਿਸਤਾਨ ਦੇ ਵਪਾਰਕ ਆਗੂਆਂ ਨੇ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਭਾਰਤ ਨਾਲ ਵਪਾਰਕ (Trade) ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ । ਵਪਾਰੀਆਂ ਨੇ ਕਿਹਾ ਕਿ ਇਸ ਕਦਮ ਨਾਲ ਨਕਦੀ ਦੀ ਕਿੱਲਤ ਨਾਲ ਜੂਝ ਰਹੀ ਦੇਸ਼ ਦੀ ਆਰਥਿਕਤਾ ਨੂੰ ਕਾਫ਼ੀ ਫਾਇਦਾ ਹੋਵੇਗਾ।
ਕਰਾਚੀ ਦੇ ਵਪਾਰਕ ਭਾਈਚਾਰੇ ਨੇ ਆਰਥਿਕ ਮੁੱਦਿਆਂ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਦੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ ਪਰ ਨਾਲ ਹੀ ਉਨ੍ਹਾਂ ਨੂੰ ਆਰਥਿਕਤਾ ਨੂੰ ਮੋੜਨ ਲਈ ਸਿਆਸੀ ਸਥਿਰਤਾ ਲਿਆਉਣ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ | ਜਿਸ ਨਾਲ ਸਾਡੀ ਅਰਥਵਿਵਸਥਾ ਨੂੰ ਬਹੁਤ ਫਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਾਹਬਾਜ਼ ਸ਼ਰੀਫ ਨੂੰ ਪੀਟੀਆਈ ਆਗੂ ਇਮਰਾਨ ਖ਼ਾਨ ਨਾਲ ਵੀ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਜੋ ਅਦਿਆਲਾ ਜੇਲ੍ਹ ਵਿੱਚ ਬੰਦ ਹਨ।