July 7, 2024 10:41 am
ਅਫ਼ਗਾਨਿਸਤਾਨ 'ਚ ਫਸੇ ਭਾਰਤੀਆਂ

ਅਫ਼ਗਾਨਿਸਤਾਨ ‘ਚ ਫਸੇ ਭਾਰਤੀਆਂ ਨੂੰ ਕੱਢਣ ਲਈ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ

ਚੰਡੀਗੜ੍ਹ ,16 ਅਗਸਤ 2021 : ਅਫ਼ਗਾਨਿਸਤਾਨ ‘ਚ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ | ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਨਜ਼ਰ ਆ ਰਿਹਾ ਹੈ ਕਿਉਂਕਿ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹਰ ਇੱਕ ਨਾਗਰਿਕ ਡਰਿਆ ਹੋਇਆ ਹੈ | ਵੱਖ -ਵੱਖ ਦੇਸ਼ਾਂ ਦੇ ਲੋਕ ਆਪੋ -ਆਪਣੇ ਨਾਗਰਿਕਾਂ ਨੂੰ ਅਫ਼ਗ਼ਾਨਿਸਤਾਨ ‘ਚੋ ਕੱਢਣ ਤੇ ਲੱਗੇ ਹੋਏ ਹਨ |

ਏਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ  ਦੇ ਗੁਰੂਘਰਾਂ ‘ਚ ਫਸੇ ਕਰੀਬ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਸਾਰੇ ਭਾਰਤੀਆਂ ਨੂੰ ਉਥੋਂ ਕੱਢਣ ਦੇ ਲਈ ਪੂਰੇ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਭਾਰਤੀਆਂ ਨੂੰ ਅਫ਼ਗਾਨਿਸਤਾਨ ‘ਚੋ ਕੱਢਣ ਲਈ ਹਰ ਤਰਾਂ ਨਾਲ ਮਦਦ ਕਰੇਗੀ |

Urge @DrSJaishankar, MEA, GoI, to arrange for immediate evacuation of all Indians, including around 200 Sikhs, stuck in a Gurudwara in Afghanistan after the #Taliban takeover. My govt is willing to extend any help needed to ensure their safe evacuation. @MEAIndia

— Capt.Amarinder Singh (@capt_amarinder) August 16, 2021