Amarinder_Singh

ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਫ਼ੈਸਲੇ ਨੂੰ ਲੈ ਕੇ ਕੈਪਟਨ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ।
ਕੈਪਟਨ ਨੇ ਕਿਹਾ ਕਿ ਹੁਣ ਸਿਰਫ ਟੈਕਨੀਕਲ ਚੀਜ਼ਾਂ ਰਹਿ ਗਈਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਹੁਣ ਕਿਸਾਨਾਂ ਨੂੰ ਘਰ ਵਾਪਸੀ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੇਂਦਰ ਸਰਕਾਰ ਅੱਗੇ ਵੀ ਕਿਸਾਨਾਂ ਦੇ ਹਿੱਤ ‘ਚ ਕੰਮ ਕਰਦੀ ਰਹੇਗੀ।


ਇਸ ਦੇ ਨਾਲ ਹੀ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਹੁਣ ਭਾਜਪਾ ਨਾਲ ਸੀਟ ਸ਼ੇਅਰਿੰਗ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾਵੇਗੀ।

Scroll to Top