July 4, 2024 9:33 pm
Arvind Kejriwal

ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਦਿੱਲੀ ਹਾਈਕੋਰਟ ‘ਚ ਪਹੁੰਚਿਆ

ਚੰਡੀਗੜ੍ਹ 31 ਮਾਰਚ 2022: ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਦਿੱਲੀ ਹਾਈਕੋਰਟ ‘ਚ ਪਹੁੰਚ ਗਿਆ ਹੈ ਅਤੇ ਇਸ ਦੌਰਾਨ ਪੂਰੇ ਮਾਮਲੇ ‘ਚ SIT ਜਾਂਚ ਦੀ ਮੰਗ ਕੀਤੀ ਹੈ। ਇਸਦੇ ਚੱਲਦੇ ਆਮ ਆਦਮੀ ਪਾਰਟੀ (ਏਏ) ਦੇ ਵਿਧਾਇਕ ਸੌਰਭ ਭਾਰਦਵਾਜ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੀ ਭੰਨਤੋੜ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਪਟੀਸ਼ਨ ‘ਚ ਘਟਨਾ ਦੀ ਸੁਤੰਤਰ ਅਪਰਾਧਿਕ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਮੰਗ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਭਾਜਪਾ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਚ ਕਾਫੀ ਹੰਗਾਮਾ ਹੋਇਆ ਅਤੇ ਇਸ ਦੌਰਾਨ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰ ਤੋੜ ਦਿੱਤੇ ਗਏ ਅਤੇ ਗੇਟ ‘ਤੇ ਲੱਗੇ ਬੈਰੀਅਰ ਵੀ ਤੋੜ ਦਿੱਤੇ ਗਏ | ਇਸ ਪੂਰੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇਸ ਹਮਲੇ ਦਾ ਦੋਸ਼ ਭਾਜਪਾ ‘ਤੇ ਲਗਾਇਆ ਸੀ। ਮਨੀਸ਼ ਸਿਸੋਦੀਆ ਨੇ ਤਾਂ ਇੱਥੋਂ ਤੱਕ ਕਿਹਾ ਸੀ ਕਿ ਭਾਜਪਾ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰ ਦਿੱਤੀ ਜਾਵੇ।

ਜਿਕਰਯੋਗ ਹੈ ਕਿ ਭਾਰਤੀ ਜਨਤਾ ਯੁਵਾ ਮੋਰਚਾ (ਬੀਜੇਵਾਈਐਮ) ਦੇ ਪ੍ਰਧਾਨ ਤੇਜਸਵੀ ਸੂਰਿਆ ਦੀ ਅਗਵਾਈ ‘ਚ ਕਾਰਕੁਨਾਂ ਨੇ ਦਿੱਲੀ ਵਿੱਚ ਕੇਜਰੀਵਾਲ ਦੀ ਰਿਹਾਇਸ਼ ‘ਤੇ ਪ੍ਰਦਰਸ਼ਨ ਕੀਤਾ ਅਤੇ ਕਥਿਤ ਤੌਰ ‘ਤੇ ਕਸ਼ਮੀਰੀ ਪੰਡਿਤਾਂ ਦਾ “ਮਜ਼ਾਕ ਉਡਾਉਣ” ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਕੇਜਰੀਵਾਲ ਦੀ ਰਿਹਾਇਸ਼ ‘ਤੇ ਹਮਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ‘ਕਤਲ’ ਕਰਨਾ ਚਾਹੁੰਦੀ ਹੈ