Punjab

ਪੰਜਾਬ ਦੇ ਇਨ੍ਹਾਂ ਚਾਰ ਸਾਬਕਾ ਮੰਤਰੀਆਂ ‘ਤੇ ਚੱਲੇਗਾ ਕੇਸ, ਵਿਧਾਨ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ 20 ਅਗਸਤ 2024: ਪੰਜਾਬ (Punjab) ਦੀ ਪਿਛਲੀ ਕਾਂਗਰਸ ਸਰਕਾਰ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ਼ ਹੁਣ ਅਦਾਲਤ ‘ਚ ਕੇਸ ਚੱਲਣਗੇ। ਮਿਲੀ ਜਾਣਕਾਰੀ ਮੁਤਾਬਕ ਇਸ ਸੰਬੰਧੀ ਵਿਧਾਨ ਸਭਾ ਦੇ ਸਪੀਕਰ ਨੇ ਮਨਜੂਰੀ ਦੇ ਦਿੱਤੀ ਹੈ। ਇਨ੍ਹਾਂ ਸਾਬਕਾ ਮੰਤਰੀਆਂ ‘ਚ ਭਾਰਤ ਭੂਸ਼ਣ ਆਸ਼ੂ, ਸਾਬਕਾ ਮੁੱਖ ਮੰਤਰੀ ਓਪੀ ਸੋਨੀ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਦਾ ਨਾਂ ਦੱਸਿਆ ਜਾ ਰਿਹਾ ਹੈ | ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਚਲਾਨ ਪੇਸ਼ ਕੀਤੇ ਜਾ ਚੁੱਕੇ ਹਨ।

ਜਿਕਰਯੋਗ ਹੈ ਕਿ ਅਗਸਤ, 2022 ਨੂੰ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੋਆਈ ਲਈ ਟੈਂਡਰ ਘਪਲੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ | ਇਸਤੋਂ ਬਾਅਦ ਈਡੀ ਨੇ ਅਲਗ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ।

Scroll to Top