July 2, 2024 7:31 pm

ਕੇਂਦਰੀ ਕੈਬਿਨਟ ਵੱਲੋਂ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਮਨਜ਼ੂਰੀ, ਹੁਣ ਸੰਸਦ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ। ਬਿੱਲ ਨੂੰ ਕੇਂਦਰੀ ਕੈਬਨਿਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਟਵੀਟ ਕੀਤਾ ਕਿ ਸਿਰਫ਼ ਮੋਦੀ ਸਰਕਾਰ ਵਿੱਚ ਔਰਤਾਂ ਦੀ ਰਾਖਵੇਂਕਰਨ ਦੀ ਮੰਗ ਨੂੰ ਪੂਰਾ ਕਰਨ ਦੀ ਨੈਤਿਕ ਹਿੰਮਤ ਹੈ। ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਇਹ ਸਾਬਤ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਵਧਾਈ।

ਇਸ ਬਿੱਲ ਨੂੰ ਸ਼ੁਰੂ ਵਿੱਚ 12 ਸਤੰਬਰ 1996 ਨੂੰ ਐਚ.ਡੀ ਦੇਵਗੌੜਾ ਦੀ ਯੂਨਾਈਟਿਡ ਫਰੰਟ ਸਰਕਾਰ ਨੇ ਲੋਕ ਸਭਾ ਵਿੱਚ ਪੇਸ਼ ਕੀਤਾ ਸੀ। ਇਸ ਬਿੱਲ ਦਾ ਮੁੱਖ ਉਦੇਸ਼ ਲੋਕ ਸਭਾ ਅਤੇ ਸਾਰੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨਾ ਹੈ। ਇਹ ਬਿੱਲ 9 ਮਾਰਚ 2010 ਨੂੰ ਰਾਜ ਸਭਾ ਵੱਲੋਂ ਪਾਸ ਕੀਤਾ ਗਿਆ ਸੀ ਪਰ ਲੋਕ ਸਭਾ ਵੱਲੋਂ ਪਾਸ ਹੋਣਾ ਬਾਕੀ ਹੈ।