16 ਅਕਤੂਬਰ 2024: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾ ਦਿੱਤਾ ਹੈ।
ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਰਕਾਰ ਨੇ ਕਿਹਾ ਕਿ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ 2275 ਰੁਪਏ ਤੋਂ ਵਧਾ ਕੇ 2425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜੌਂ ਦਾ ਘੱਟੋ-ਘੱਟ ਸਮਰਥਨ ਮੁੱਲ 1850 ਰੁਪਏ ਤੋਂ ਵਧਾ ਕੇ 1980 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਚਨੇ ‘ਤੇ ਘੱਟੋ-ਘੱਟ ਸਮਰਥਨ ਮੁੱਲ 5440 ਰੁਪਏ ਤੋਂ ਵਧਾ ਕੇ 5650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਦਾਲਾਂ (ਦਾਲ) ‘ਤੇ ਘੱਟੋ-ਘੱਟ ਸਮਰਥਨ ਮੁੱਲ 6425 ਰੁਪਏ ਤੋਂ ਵਧਾ ਕੇ 6700 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 5650 ਰੁਪਏ ਤੋਂ ਵਧਾ ਕੇ 5950 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।