ਚੰਡੀਗੜ੍ਹ, 06 ਜੁਲਾਈ 2023: ਕੇਂਦਰ ਸਰਕਾਰ ਨੇ 20 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ 19 ਜੁਲਾਈ (All-Party Meeting) ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਹਾਊਸ ਲੀਡਰਾਂ ਨੂੰ ਸੱਦਾ ਦਿੱਤਾ ਗਿਆ ਹੈ, ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਰਬ ਪਾਰਟੀ ਮੀਟਿੰਗ ‘ਚ ਕੇਂਦਰ ਸਰਕਾਰ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਾਰੇ ਮੁੱਦਿਆਂ ‘ਤੇ ਚਰਚਾ ਕਰੇਗੀ, ਤਾਂ ਜੋ ਦੋਵਾਂ ਸਦਨਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ |
ਫਰਵਰੀ 23, 2025 3:52 ਬਾਃ ਦੁਃ