June 28, 2024 12:13 pm
Punjab

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਫੰਡ ‘ਤੇ ਲਗਾਈ ਰੋਕ

ਚੰਡੀਗੜ੍ਹ 30 ਮਾਰਚ 2022: ਪੰਜਾਬ (Punjab) ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਸਰਕਾਰ ‘ਤੇ ਜਨਤਾ ਲਈ ਕੀਤੇ ਗਏ ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਜੇ ਪਾਸੇ ਕੇਂਦਰ ਸਰਕਾਰ (central government) ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਹੋਰ ਵੱਡਾ ਝਟਕਾ ਦਿੰਦਿਆਂ ਰੂਰਲ ਡਿਵੈੱਲਪਮੈਂਟ ਫੰਡ (RDF) ਦੀ ਰਕਮ ਰੋਕ ਲਈ ਹੈ। ਇਸ ਦੌਰਾਨ ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ 1987 ‘ਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਹੋਵੇਗਾ।

ਪਿਛਲੀ ਕਾਂਗਰਸ ਸਰਕਾਰ ਨੇ ਗ੍ਰਾਮੀਣ ਵਿਕਾਸ ਲਈ ਮਿਲੇ ਫੰਡ ਨੂੰ ਕਿਸਾਨਾਂ ਦੀ ਕਰਜ਼ ਮਾਫ਼ੀ ‘ਚ ਖਰਚ ਕਰ ਦਿੱਤਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਸਖ਼ਤੀ ਦਿਖਾਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜਿਸ ਕੰਮ ਲਈ ਪੈਸਾ ਹੈ, ਉਸੇ ‘ਚ ਖਰਚ ਹੋਵੇ। ਇਸ ਦੇ ਲਈ ਪੰਜਾਬ (Punjab) ਸਰਕਾਰ ਨੂੰ ਆਪਣੇ ਪੰਜਾਬ ਗ੍ਰਾਮੀਣ ਵਿਕਾਸ ਐਕਟ 1987 ‘ਚ ਸੋਧ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫੰਡ ਜਾਰੀ ਕੀਤਾ ਹੋਵੇਗਾ।

ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ 1200 ਕਰੋੜ ਰੁਪਏ ਦਾ ਫੰਡ ਰੋਕ ਲਿਆ ਸੀ। ਉਸ ਵੇਲੇ ਇਹ ਸਾਹਮਣੇ ਆਇਆ ਕਿ ਸਰਕਾਰ ਨੇ ਗ੍ਰਾਮੀਣ ਵਿਕਾਸ ਦਾ ਪੈਸਾ ਕਿਸਾਨਾਂ ਦੀ ਕਰਜ਼ ਮਾਫ਼ੀ ‘ਚ ਵੰਡ ਦਿੱਤਾ ਗਿਆ। ਉਸ ਵੇਲੇ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਉਹ ਐਕਟ ‘ਚ ਸੋਧ ਕਰ ਲੈਣਗੇ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਉਠਾਇਆ।