July 7, 2024 11:11 am
ਗਰੀਬ ਕਲਿਆਣ ਅੰਨ

ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਵਧਾਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ

ਚੰਡੀਗੜ੍ਹ, 29 ਨਵੰਬਰ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਦੋ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ, 2024 ਤੋਂ ਅਗਲੇ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ । ਇਹ ਸਕੀਮ ਕੋਵਿਡ 19 ਮਹਾਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਲਗਭਗ 13.50 ਕਰੋੜ ਭਾਰਤੀ ਗਰੀਬੀ ਦੇ ਪੱਧਰ ਤੋਂ ਉੱਪਰ ਉੱਠੇ ਹਨ। ਇਸ ਨਾਲ 81 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਦੇ ਲਈ ਭਾਰਤ ਸਰਕਾਰ 11 ਲੱਖ 80 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ।

ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਉਣ ਦੀ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। 2023-24 ਤੋਂ 2025-2026 ਦੌਰਾਨ 15,000 ਚੁਣੇ ਗਏ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਡਰੋਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਵਰਤੋਂ ਲਈ ਕਿਰਾਏ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ।