Site icon TheUnmute.com

ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਕੀਤਾ ਵਾਧਾ

DA

ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ 50 ਲੱਖ ਮੁਲਾਜ਼ਮਾਂ ਅਤੇ ਕਰੀਬ 62 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਤੋਂ ਬਾਅਦ ਡੀਏ 38 ਫ਼ੀਸਦੀ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਫਿਰ ਡੀਏ ਵਧਾ ਕੇ 34 ਫੀਸਦੀ ਕਰ ਦਿੱਤਾ ਗਿਆ। ਦੇਸ਼ ਭਰ ਦੇ ਕੇਂਦਰ ਸਰਕਾਰ ਦੇ ਕਰਮਚਾਰੀ ਅਤੇ ਪੈਨਸ਼ਨਰ 7ਵੇਂ ਤਨਖਾਹ ਕਮਿਸ਼ਨ ਦੇ ਆਧਾਰ ‘ਤੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਸੰਸ਼ੋਧਨ ਦੀ ਉਡੀਕ ਕਰ ਰਹੇ ਸਨ।

ਸਰਕਾਰ ਦੇ ਮੁਤਾਬਕ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨਾਲ ਦੇਸ਼ ਦੇ 50 ਲੱਖ ਕੇਂਦਰੀ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਵਾਧਾ ਹੋਵੇਗਾ। ਸਾਲ ਦੀ ਸ਼ੁਰੂਆਤ ‘ਚ ਸਰਕਾਰ ਨੇ ਡੀਏ ‘ਚ 3 ਫੀਸਦੀ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਮਹਿੰਗਾਈ ਭੱਤਾ 34 ਫੀਸਦੀ ਹੋ ਗਿਆ ਸੀ। ਹੁਣ ਡੀਏ ਵਿੱਚ 4 ਫੀਸਦੀ ਦਾ ਵਾਧਾ ਹੋਣ ਨਾਲ ਮਹਿੰਗਾਈ ਭੱਤਾ ਵਧ ਕੇ 38 ਫੀਸਦੀ ਹੋ ਜਾਵੇਗਾ।

Exit mobile version