July 4, 2024 4:21 pm
LPG cylinder

ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 100 ਰੁਪਏ ਦੀ ਕਟੌਤੀ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ , 08 ਮਾਰਚ 2024: ਕੌਮਾਂਤਰੀ ਬੀਬੀ ਦਿਹਾੜੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਗੈਸ ਸਿਲੰਡਰ (LPG cylinder) (14.2 ਕਿਲੋਗ੍ਰਾਮ) ਦੀ ਕੀਮਤ 100 ਰੁਪਏ ਘਟਾਉਣ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਹੁਣ ਦਿੱਲੀ ਵਿੱਚ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ, ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ ਅਤੇ ਪਟਨਾ ਵਿੱਚ 901 ਰੁਪਏ ਹੋ ਗਈ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਹੋਵੇਗਾ। ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ‘ਤੇ ਸਰਕਾਰ ਨੇ ਘਰੇਲੂ ਗੈਸ ਸਿਲੰਡਰ (LPG cylinder) (14.2 ਕਿਲੋਗ੍ਰਾਮ) ਦੀ ਕੀਮਤ 200 ਰੁਪਏ ਘਟਾਈ ਸੀ। ਉਦੋਂ ਦਿੱਲੀ ਵਿੱਚ ਕੀਮਤ 1103 ਰੁਪਏ ਤੋਂ ਘਟ ਕੇ 903 ਰੁਪਏ, ਭੋਪਾਲ ਵਿੱਚ 908 ਰੁਪਏ, ਜੈਪੁਰ ਵਿੱਚ 906 ਰੁਪਏ ਹੋ ਗਈ ਸੀ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਔਨਮ ਅਤੇ ਰੱਖੜੀ ਦੇ ਤਿਉਹਾਰਾਂ ‘ਤੇ ਕੀਮਤਾਂ ਘਟਾ ਕੇ ਭੈਣਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਇਸ ਦਾ ਫਾਇਦਾ ਹੋਵੇਗਾ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਐਲਪੀਜੀ ਸਿਲੰਡਰ ‘ਤੇ ਦਿੱਤੀ ਜਾਣ ਵਾਲੀ 300 ਰੁਪਏ ਦੀ ਸਬਸਿਡੀ ਨੂੰ 31 ਮਾਰਚ, 2025 ਤੱਕ ਵਧਾ ਦਿੱਤਾ ਹੈ। ਇਹ ਫੈਸਲਾ 7 ਮਾਰਚ ਨੂੰ ਹੋਈ ਮੰਤਰੀ ਮੰਡਲ ਬੈਠਕ ਵਿੱਚ ਲਿਆ ਗਿਆ ਸੀ।

ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਇਸ ਯੋਜਨਾ ਨਾਲ 10 ਕਰੋੜ ਤੋਂ ਵੱਧ ਬੀਬੀਆਂ ਨੂੰ ਲਾਭ ਮਿਲੇਗਾ। ਸਬਸਿਡੀ ਵਾਲੇ ਸਿਲੰਡਰਾਂ ਦੀ ਗਿਣਤੀ ਵੀ ਵਧਾਈ ਗਈ ਹੈ। ਪਹਿਲਾਂ 10 ਸਿਲੰਡਰਾਂ ‘ਤੇ ਸਬਸਿਡੀ ਮਿਲਦੀ ਸੀ, ਹੁਣ ਇਸ ਨੂੰ ਵਧਾ ਕੇ 12 ਕਰ ਦਿੱਤਾ ਗਿਆ ਹੈ।