June 30, 2024 6:58 am
IAS Jitendra Narayan

ਕੇਂਦਰ ਸਰਕਾਰ ਨੇ IAS ਅਧਿਕਾਰੀ ਜਤਿੰਦਰ ਨਰਾਇਣ ਨੂੰ ਬਲਾਤਕਾਰ ਦੇ ਦੋਸ਼ ‘ਚ ਕੀਤਾ ਮੁਅੱਤਲ

ਚੰਡੀਗੜ੍ਹ 17 ਅਕਤੂਬਰ 2022: ਕੇਂਦਰ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਜਤਿੰਦਰ ਨਰਾਇਣ (IAS Jitendra Narayan) ਨੂੰ ਮੁਅੱਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਰਾਇਣ ‘ਤੇ ਅੰਡੇਮਾਨ ਨਿਕੋਬਾਰ ਟਾਪੂ ਦੀ ਰਹਿਣ ਵਾਲੀ 21 ਸਾਲਾ ਲੜਕੀ ਨਾਲ ਨੌਕਰੀ ਦੇ ਬਹਾਨੇ ਬਲਾਤਕਾਰ ਕਰਨ ਦਾ ਦੋਸ਼ ਹੈ।

1990 ਬੈਚ ਦੇ ਆਈਏਐਸ ਅਧਿਕਾਰੀ ਜਤਿੰਦਰ ਨਰਾਇਣ ਘਟਨਾ ਤੋਂ 3 ਮਹੀਨੇ ਪਹਿਲਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਵਿੱਚ ਸਾਬਕਾ ਮੁੱਖ ਸਕੱਤਰ ਸਨ। ਵਰਤਮਾਨ ਵਿੱਚ ਉਹ ਦਿੱਲੀ ਵਿੱਤੀ ਨਿਗਮ ਦੇ ਚੇਅਰਮੈਨ ਅਤੇ ਐਮਡੀ ਸਨ। ਇਸ ਤੋਂ ਇਲਾਵਾ ਇੱਕ ਹੋਰ ਮੁਲਜ਼ਮ ਆਰਐਲ ਰਿਸ਼ੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਲੇਬਰ ਅਫ਼ਸਰ ਵਜੋਂ ਤਾਇਨਾਤ ਸੀ।

ਇਸ ਮਾਮਲੇ ਵਿੱਚ ਅੰਡੇਮਾਨ ਨਿਕੋਬਾਰ ਟਾਪੂ ਦੇ ਡੀਜੀਪੀ ਮੁਤਾਬਕ ਲੜਕੀ ਨੇ 22 ਅਗਸਤ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਚ ਸਾਬਕਾ ਮੁੱਖ ਸਕੱਤਰ ਅਤੇ ਕਿਰਤ ਕਮਿਸ਼ਨਰ ‘ਤੇ ਨੌਕਰੀ ਦਿਵਾਉਣ ਦੇ ਬਹਾਨੇ ਸਮੂਹਿਕ ਬਲਾਤਕਾਰ ਕਰਨ ਦਾ ਦੋਸ਼ ਹੈ। 1 ਅਕਤੂਬਰ ਨੂੰ ਪੋਰਟ ਬਲੇਅਰ ਦੇ ਐਬਰਡੀਨ ਪੁਲਿਸ ਸਟੇਸ਼ਨ ‘ਚ ਦੋਵਾਂ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਡੀਜੀਪੀ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ। ਲੜਕੀ ਨੂੰ ਪੁਲਿਸ ਸੁਰੱਖਿਆ ਵੀ ਦਿੱਤੀ ਗਈ ਹੈ।