sugarcane

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, “ਖੰਡ ਮਿੱਲਾਂ ਦੇ ਕਿਸਾਨਾਂ ਨੂੰ ਗੰਨੇ (sugarcane) ਦੀ ਉਚਿਤ ਅਤੇ ਲਾਹੇਵੰਦ ਕੀਮਤ ਯਕੀਨੀ ਬਣਾਉਣ ਲਈ ਅਕਤੂਬਰ ਤੋਂ ਆਗਾਮੀ ਗੰਨੇ ਦੇ ਸੀਜ਼ਨ ਲਈ ਕੀਮਤ ਨਿਰਧਾਰਤ ਕਰਨਾ ਜ਼ਰੂਰੀ ਹੈ। 1 ਅਕਤੂਬਰ 2024 ਤੋਂ 30 ਸਤੰਬਰ 2025 ਤੱਕ ਦੇ ਸਮੇਂ ਵਿੱਚ ਕੀਮਤ ਤੈਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਾਲ 2024-25 ਲਈ ਇਸ ਦੀ ਕੀਮਤ 340 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਪਿਛਲੇ ਸਾਲ 315 ਰੁਪਏ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਗੰਨਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਖੰਡ ਸੀਜ਼ਨ 2024-25 (ਅਕਤੂਬਰ-ਸਤੰਬਰ) ਲਈ 340 ਰੁਪਏ ਪ੍ਰਤੀ ਮੁੱਢਲੀ ਵਸੂਲੀ ਦਰ ਦੇ ਹਿਸਾਬ ਨਾਲ ਗੰਨੇ ਦਾ ਉਚਿਤ ਅਤੇ ਲਾਭਕਾਰੀ ਮੁੱਲ (ਐੱਫ.ਆਰ.ਪੀ.) ਤੈਅ ਕੀਤਾ ਹੈ। 10.25 ਫੀਸਦੀ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਨਜ਼ੂਰ ਕੀਤਾ ਗਿਆ।

FRP ਘੱਟੋ-ਘੱਟ ਕੀਮਤ ਹੈ ਜੋ ਮਿੱਲਾਂ ਨੂੰ ਗੰਨਾ ਉਤਪਾਦਕਾਂ ਨੂੰ ਅਦਾ ਕਰਨੀ ਪੈਂਦੀ ਹੈ। ਗੰਨੇ ਦੀ ਐਫਆਰਪੀ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਬੈਠਕ ਵਿੱਚ ਲਿਆ ਗਿਆ।

Scroll to Top