Site icon TheUnmute.com

ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕੇਂਦਰ ਸਰਕਾਰ: ਡਾ. ਬਲਜੀਤ ਕੌਰ

farmers

ਚੰਡੀਗੜ੍ਹ, 22 ਅਕਤੂਬਰ 2024: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ (farmers) ਨਾਲ ਮੰਡੀਆਂ ਦੇ ‘ਚ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾ ਕਰਦੀ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ MSP ਮੰਗ ਪੂਰੀ ਨਹੀਂ ਕੀਤੀ ਜਾ ਰਹੀ, ਸਗੋਂ ਕੇਂਦਰ ਸਰਕਾਰ ਜਾਣਬੁੱਝ ਕੇ ਨਿਰਧਾਰਤ ਸਮੇਂ ‘ਤੇ ਫ਼ਸਲ ਵੀ ਨਹੀਂ ਚੁੱਕ ਰਹੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਖੁਰਾਕ ਮੰਤਰੀ ਨੂੰ ਮਿਲੇ ਹਨ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਪੰਜਾਬ ਦੇ ਗੁਦਾਮ ਖਾਲੀ ਨਹੀਂ ਕਰ ਰਿਹਾ।

ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਹਾਲਤ ਕੀਤੀ ਹੈ, ਹੁਣ ਉਹ ਲੋਕਾਂ ਨੂੰ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਭ ਕੁਝ ਸਮਝਦੇ ਹਨ ਅਤੇ ਉਹ ਛੇਤੀ ਹੀ ਕੇਂਦਰ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਪੈਦਾ ਹੋਏ ਹਾਲਾਤ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਹੀ ਜਵਾਬ ਦੇਣਗੇ ਕਿਉਂਕਿ ਉਹ ਪੂਰੀ ਤਰ੍ਹਾਂ ਸਮਝ ਚੁੱਕੇ ਹਨ ਕਿ ਅਸਲ ਵਿਚ ਜ਼ਿੰਮੇਵਾਰ ਕੌਣ ਹੈ।

 

Exit mobile version