ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਛੇਤੀ ਹੱਲ ਕਰੇ ਕੇਂਦਰ ਸਰਕਾਰ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 09 ਦਸੰਬਰ 2024: Farmers Protest News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨਾ ਚਾਹੀਦਾ ਹੈ।

ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੇ ਕਿਸਾਨ ਸੜਕਾਂ ‘ਤੇ ਰੁਲ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ | ਉਨ੍ਹਾਂ ਨੇ ਤੁਲਨਾ ਕੀਤੀ ਕਿ ਯੂਰਪ ਅਤੇ ਹੋਰ ਦੇਸ਼ਾਂ ਦੇ ਕਿਸਾਨ ਆਪਣੇ ਮੁੱਦੇ ਸਿੱਧੇ ਸੰਸਦ ‘ਚ ਲੈ ਕੇ ਜਾ ਸਕਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਾਇਜ਼ ਮੰਗਾਂ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਨਾ ਸਿਰਫ਼ ਲੱਖਾਂ ਲੋਕਾਂ ਲਈ ਅਨਾਜ ਪੈਦਾ ਕਰਦੇ ਹਨ ਸਗੋਂ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਉਗਾ ਕੇ ਭਾਰਤ ਦੇ ਵਪਾਰ, ਉਦਯੋਗ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੁੱਲ੍ਹੇ ਮਨ, ਸਮਝਦਾਰੀ ਅਤੇ ਦਇਆ ਨਾਲ ਹੱਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।

Read More: ਪੰਜਾਬ ਦੇ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਦੀ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਕਮੇਟੀ ਬਣਾਉਣ ਦੇ ਹੁਕਮ

Scroll to Top