ਚੰਡੀਗੜ੍ਹ, 08 ਅਗਸਤ 2023: ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਟੀਮ ਪੰਜਾਬ ਪਹੁੰਚ ਗਈ ਹੈ। ਟੀਮ ਅੱਜ ਪੰਜਾਬ ਦੇ ਹੜ੍ਹ (flood) ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ। ਸੂਬਾ ਸਰਕਾਰ ਮੁਤਾਬਕ ਹੜ੍ਹਾਂ ਕਾਰਨ ਸੂਬੇ ਨੂੰ 1500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਕੇਂਦਰ ਸਰਕਾਰ ਵੱਲੋਂ ਭੇਜੀ ਗਈ 7 ਮੈਂਬਰੀ ਟੀਮ ਵੱਖ-ਵੱਖ ਜ਼ਿਲ੍ਹਿਆਂ ਅਤੇ ਪਿੰਡਾਂ ਦਾ ਦੌਰਾ ਕਰੇਗੀ। ਪ੍ਰੋਗਰਾਮ ਅਨੁਸਾਰ ਟੀਮ ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਦਾ ਦੌਰਾ ਕਰੇਗੀ। ਇਸ ਤੋਂ ਬਾਅਦ ਟੀਮ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਵੇਗੀ। ਕੱਲ੍ਹ ਟੀਮ ਜ਼ਿਲ੍ਹਾ ਰੂਪਨਗਰ ਅਤੇ ਜਲੰਧਰ ਅਤੇ ਆਸ-ਪਾਸ ਦੇ ਪਿੰਡਾਂ ਦਾ ਦੌਰਾ ਕਰੇਗੀ। ਟੀਮ ਤਿੰਨ ਦਿਨਾਂ ਦੌਰੇ ‘ਤੇ ਸੂਬੇ ‘ਚ ਹੈ।