ਚੰਡੀਗੜ੍ਹ, 07 ਅਗਸਤ 2023: ਸੋਮਵਾਰ ਸਵੇਰੇ 11 ਵਜੇ ਰਾਜ ਸਭਾ ਵਿੱਚ ਕਾਰਵਾਈ ਸ਼ੁਰੂ ਹੋਈ। 15 ਮਿੰਟ ਤੱਕ ਚੱਲਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰ ਸਰਕਾਰ ਅੱਜ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕਰੇਗੀ। ਇਸ ਨੂੰ ਲੋਕ ਸਭਾ ਵਿੱਚ 3 ਅਗਸਤ ਨੂੰ ਪੇਸ਼ ਕੀਤਾ ਗਿਆ ਸੀ ਅਤੇ ਉਸੇ ਦਿਨ ਹੀ ਪਾਸ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜ ਸਭਾ ‘ਚ ਦਿੱਲੀ ਸੇਵਾ ਬਿੱਲ ਪੇਸ਼ ਕਰਨਗੇ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੀ ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਚਰਚਾ ਸ਼ੁਰੂ ਕਰ ਸਕਦੇ ਹਨ। ਸਿੰਘਵੀ ਨੇ ਹੀ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਉੱਤੇ ਨਿਯੰਤਰਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਸਰਕਾਰ ਦੀ ਵੱਲੋਂ ਵਕਾਲਤ ਕੀਤੀ ਸੀ।
ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A ਦੇ ਸੰਸਦ ਮੈਂਬਰ ਇਸ ਬਿੱਲ ਦਾ ਵਿਰੋਧ ਕਰਨਗੇ। ਐਨਡੀਏ, ਬੀਜੂ ਜਨਤਾ ਦਲ ਅਤੇ ਵਾਈਐਸਆਰ ਕਾਂਗਰਸ ਦੇ ਸੰਸਦ ਮੈਂਬਰ ਇਸ ਬਿੱਲ ਦਾ ਸਮਰਥਨ ਕਰਨਗੇ। ਇਨ੍ਹਾਂ ਦੋਵਾਂ ਪਾਰਟੀਆਂ ਦੇ ਸਮਰਥਨ ਨਾਲ ਹੀ ਇਹ ਬਿੱਲ ਰਾਜ ਸਭਾ ਵਿੱਚ ਪਾਸ ਹੋ ਸਕਦਾ ਹੈ।