ਸੁਮੇਧ ਸੈਣੀ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ ਚੰਨੀ ਸਰਕਾਰ; ਢੀਂਡਸਾ

ਚੰਡੀਗੜ੍ਹ; ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ ਤੇ ਸਾਬਕਾ ਡੀ.ਜੀ.ਪੀ. ਸੁਮੇਦ ਸੈਣੀ ਨੂੰ ਹਰ ਪਾਸੋ ਬਚਾਉਣ ਦਾ ਦੋਸ਼ ਲਗਾਇਆ ਹੈ, ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੂਰੀ ਸਰਕਾਰ ਮਸ਼ੀਨਰੀ ਸੁਮੇਧ ਸੈਣੀ ਨੂੰ ਬਚਾਉਣ ਲਈ ਹਰ ਸਕੀਮ ਤੇ ਕੰਮ ਕਰ ਰਹੀ ਹੈ, ਉਨ੍ਹਾਂ ਨੇ ਇਨਕਮ ਤੋਂ ਜਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਮੇਧ ਸੈਣੀ ਖਿਲਾਫ ਵਿਜੀਲੈਂਸ ਬਿਓਰੋ ਵਲੋਂ ਦਰਜ਼ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੀ ਇਕ ਵੀਡੀਓ ਸਾਂਝੀ ਕੀਤੀ, ਜਿਸ ਵਿਚ ਲੋਕ ਅਭਿਯੋਜਕ ਸੁਮੇਧ ਸੈਣੀ ਦੀ ਅੰਤਰਿਕਜ ਜਮਾਨਤ ਦਾ ਵਿਰੋਧ ਕਰਨ ਦੀ ਬਜਾਏ ਉਨ੍ਹਾਂ ਦੀ ਜਮਾਨਤ ਵਿਚ ਮਦਦ ਕਰ ਰਿਹਾ ਹੈ,
ਉਨ੍ਹਾਂ ਨੇ ਕਿਹਾ ਕਿ ਸੁਮੇਧ ਸੈਣੀ ਦੀ ਜਮਾਨਤ ਅਰਜ਼ੀ ਤੇ ਲੋਕ ਅਭਿਯੋਜਨ ਨੇ ਹਾਈ ਕੋਰਟ ਵਿਚ ਆਪਤੀ ਨਹੀਂ ਜਤਾਈ ਤੇ ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿਤੀ, ਇਸ ਨਾਲ ਇਹ ਸਾਬਿਤ ਹੁੰਦਾ ਹੈ ਕਿ ਚੰਨੀ ਸਰਕਾਰ ਇਸ ਮਾਮਲੇ ਵਿਚ ਪਿਛਲੀ ਸਰਕਾਰ ਦੀ ਤਰ੍ਹਾਂ ਪੰਜਾਬ ਦੀ ਜਨਤਾ ਦੀਆਂ ਅੱਖਾਂ ਵਿਚ ਮਿੱਟੀ ਪਾਉਣ ਦਾ ਕੰਮ ਕਰ ਰਹੀ ਹੈ, ਅਜਿਹੇ ਵਿਚ ਮੁੱਖਮੰਤਰੀ ਚੰਨੀ ਸਮੇਤ ਇਸ ਮਾਮਲੇ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਅਹੁਦੇ ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਇਸ ਦੇ ਨਾਲ ਹੀ ਢੀਂਡਸਾ ਨੇ ਮੁੱਖਮੰਤਰੀ ਸਮੇਤ ਸਰਕਾਰ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ,

Scroll to Top