ਚੰਡੀਗੜ੍ਹ 02 ਨਵੰਬਰ 2022: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਸ੍ਰੀਮਤੀ ਅਮਰਜੋਤ ਭੱਟੀ, ਸ੍ਰੀਮਤੀ ਰਿਤੂ ਟੈਗੋਰ, ਸ੍ਰੀਮਤੀ ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸ੍ਰੀਮਤੀ ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ।
ਨਵੰਬਰ 22, 2024 7:47 ਪੂਃ ਦੁਃ