ਚੰਡੀਗੜ੍ਹ 16 ਅਗਸਤ 2022: ਭਾਰਤ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ 11 ਵਕੀਲਾਂ ਨੂੰ ਐਡੀਸ਼ਨਲ ਜੱਜ ਲਾਇਆ ਗਿਆ ਸੀ |ਇਸਦੇ ਚੱਲਦੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਲੋਂ ਇਨ੍ਹਾਂ 11 ਵਕੀਲਾਂ ਨੂੰ ਹਾਈਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁਕਾਈ। ਇਸਦੇ ਨਾਲ ਹੀ ਹੁਣ ਹਾਈਕੋਰਟ ਵਿੱਚ ਜੱਜਾਂ ਦੀ ਗਿਣਤੀ 46 ਤੋਂ ਵਧ ਕੇ 57 ਹੋ ਗਈ ਹੈ।
ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਜਾਹ ਨੇ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੁੰਗਰ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਅਤੇ ਆਲੋਕ ਜੈਨ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ।ਭਾਰਤ ਸਰਕਾਰ ਨੇ 13 ਵਕੀਲਾਂ ਵਿੱਚ ਇਨ੍ਹਾਂ 11 ਨਾਵਾਂ ਨੂੰ ਮਨਜ਼ੂਰੀ ਦਿੱਤੀ ਸੀ।