Jalandhar

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ‘ਤੇ ਲਾਏ ਡੇਰੇ

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਜਲੰਧਰ (Jalandhar) ਵਿਖੇ ਨਵੀਂ ਰਿਹਾਇਸ਼ ‘ਤੇ ਡੇਰੇ ਲਾ ਲਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਅਤੇ ਦੋਆਬਾ ਖੇਤਰ ਨਾਲ ਸਿੱਧੇ ਜੁੜਨ ਲਈ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਰਹਿਣਗੇ |

ਇਥੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਦੇ ਕੰਮ ਕਰਵਾਉਣ ਲਈ ਸਹੂਲਤ ਦਿੱਤੀ ਜਾਵੇ | ਉਨ੍ਹਾਂ ਕਿਹਾ ਉਹ ਹਫ਼ਤੇ ਦੇ ਕੁਝ ਦਿਨ ਇੱਥੇ ਰਹਿਣਗੇ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਜਨਤਾ ਨੂੰ ਆਪਣੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਮੁੱਖ ਮੰਤਰੀ ਖੁਦ ਜਲੰਧਰ ‘ਚ ਮੌਜੂਦ ਰਹਿਣਗੇ।

Scroll to Top