Site icon TheUnmute.com

ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ

Aam Aadmi clinics

ਪਟਿਆਲਾ, 04 ਅਗਸਤ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ (Aam Aadmi clinics) ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੇ ਮੁਕੰਮਲ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਰਾਜ ਭਰ ਦੇ 75 ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਪਟਿਆਲਾ ਤੋਂ ਕਰਵਾਉਣਗੇ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਸੀ ਰੋਡ ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ, ਪੁਰਾਣੀ ਕਬਾੜੀ ਮਾਰਕੀਟ ਚਾਂਦਨੀ ਚੌਂਕ, ਰੈਡ ਕਰਾਸ ਬਿਲਡਿੰਗ ਬਿਸ਼ਨ ਨਗਰ, ਉਪਕਾਰ ਨਗਰ, ਟਿਵਾਣਾ ਚੌਂਕ ਨੇੜੇ ਬਾਬੂ ਸਿੰਘ ਕਲੋਨੀ, ਅਰਬਨ ਅਸਟੇਟ ਫੇਜ-2, ਫੋਕਲ ਪੁਆਇੰਟ ਨੇੜੇ ਫਾਇਰ ਦਫ਼ਤਰ ਸਨੌਰ, ਬੱਸ ਸਟਾਪ ਪਾਰਕਿੰਗ ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਮੇਤ ਪਿੰਡ ਸਿੱਧੂਵਾਲ, ਲੰਗ, ਲਚਕਾਣੀ ਤੇ ਰੋਹਟੀ ਮੌੜਾਂ ਵਿਖੇ ਇਹ ਨਵੇਂ ਆਮ ਆਦਮੀ ਕਲੀਨਿਕ 15 ਅਗਸਤ ਤੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲੱਗ ਜਾਣਗੇ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਮੌਜੂਦ ਸਨ।

Exit mobile version